ਭਾਰਤੀ ਜਨਤਾ ਪਾਰਟੀ ਪੰਜਾਬ ਨੇ ਰਾਜੀਵ ਕਤਨਾ ਨੂੰ ਲੁਧਿਆਣਾ ਦਿਹਾਤੀ ਤੋਂ ਜ਼ਿਲ੍ਹਾ ਇੰਚਾਰਜ ਬਣਾਇਆ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।
ਇਸਾ ਬਾਰੇ ਦੱਸਦਿਆਂ ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀਆਂ ਹਿਦਾਇਤਾਂ ਹੇਠ ਰਾਜੀਵ ਕਤਨਾ ਨੂੰ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਅੱਜ ਤੋਂ ਹੀ ਲਾਗੂ ਹੋਵੇਗੀ।
ਇਹ ਵੀ ਵੇਖੋ :
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਦੱਸਣਯੋਗ ਹੈ ਕਿ ਰਾਜੀਵ ਕਤਨਾ ਪਹਿਲਾਂ ਵੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਨ। ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਵਿੱਚ ਮਾਰਚ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ, ਹਾਲਾਂਕਿ ਕਤਨਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਇੱਕ ਮਹੀਨਾ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਅਗਸਤ ਵਿੱਚ ਅਸ਼ਵਨੀ ਸ਼ਰਮਾ ਨੇ ਨਾਰਾਜ਼ ਰਾਜੀਵ ਕਤਨਾ ਦੀ ਮੁੜ ਪਾਰਟੀ ਵਿੱਚ ਵਾਪਸੀ ਕਰਵਾਈ ਸੀ ਤੇ ਹੁਣ ਮੁੜ ਉਨ੍ਹਾਂ ਨੂੰ ਜ਼ਿਲ੍ਹਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸ਼ਰਮਸਾਰ, ਬੀਮਾਰ ਔਰਤ ਨਾਲ ਹਸਪਤਾਲ ‘ਚ ਸਟਾਫ ਦੇ ਛੇ ਮੁੰਡਿਆ ਵੱਲੋਂ ਜਬਰ-ਜਨਾਹ