ਸ੍ਰੀਨਗਰ ਦੇ ਇੱਕ ਸਕੂਲ ਵਿੱਚ ਅੱਤਵਾਦੀਆਂ ਵੱਲੋ ਦਾਖਲ ਹੋ ਕੇ ਸਕੂਲ ਦੀ ਮਹਿਲਾ ਸਿੱਖ ਪ੍ਰਿੰਸੀਪਲ ਸਮੇਤ ਇੱਕ ਅਧਿਆਪਕ ਦੇ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆਂ ਹੈ। ਜਥੇਦਾਰ ਸਾਹਿਬ ਨੇ ਜਿਥੇ ਇਸ ਘਟਨਾ ਨੂੰ ਜਿਥੇ ਬੁਜ਼ਦਿਲ ਅਤੇ ਕਾਇਰ ਦੀ ਕਰਤੂਤ ਕਰਾਰ ਦਿੰਦੇ ਹੋਏ ਭਾਰਤ ਸਰਕਾਰ ਤੋਂ ਘੱਟ ਗਿਣਤੀਆਂ ਦੀ ਸੁਰੱਖਿਆਂ ਯਕੀਨੀ ਬਣਾਉਣ ਦੀ ਮੰਗ ਕੀਤੀ, ਉਥੇ ਹੀ ਭਾਰਤ ਸਰਕਾਰ ਤੋਂ ਦੋਸ਼ੀਆਂ ਦੀ ਭਾਲ ਕਰਕੇ ਜਲਦੀ ਕਰਵਾਈ ਕਰਨ ਦੀ ਮੰਗ ਵੀ ਕੀਤੀ ਹੈ।
ਦਮਦਮਾ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਨਗਰ ਦੇ ਸਕੂਲ ਵਿੱਚ ਦਾਖਲ ਹੋ ਕੇ ਦੋ ਅਧਿਆਪਕਾ ਦੀ ਹੱਤਿਆ ਕਰ ਦੇਣਾ ਬਹਾਦਰੀ ਨਹੀ ਸਗੋ ਬੁਜਦਿੱਲੀ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਫਰਜ ਬਣਦਾ ਹੈ ਬਰੀਕੀ ਨਾਲ ਜਾਂਚ ਕੀਤੀ ਜਾਵੇ ਕਿ ਉਕਤ ਘਟਨਾ ਨੂੰ ਕਿਸ ਨੇ ਅੰਜਾਮ ਦਿੱਤਾ ਹੈ। ਜਥੇਦਾਰ ਨੇ ਭਾਰਤ ਸਰਕਾਰ ਨੂੰ ਕਮਸੀਰ ਵਿੱਚ ਹੀ ਨਹੀ ਭਾਰਤ ਵਿੱਚ ਵਸਦੇ ਘੱਟ ਗਿਣਤੀਆਂ ਦੀ ਸੁਰੱਖਿਆਂ ਯਕੀਨੀ ਬਣਾਉਣ ਲਈ ਕਿਹਾ ਹੈ।
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਜਥੇਦਾਰ ਨੇ ਕਸਮੀਰ ਵਿੱਚ ਇੱਕ ਸਿੱਖ ਅਤੇ ਇੱਕ ਹਿੰਦੂ ਦਾ ਕਤਲ ਘੱਟ ਗਿਣਤੀਆਂ ਤੇ ਹਮਲਾ ਕਰਾਰ ਦਿੱਤਾ ਹੈ। ਉਹਨਾਂ ਲਖਮੀਪੁਰ ਖੀਰੀ ਵਿੱਚ ਵਿੱਚ ਵਾਪਰੀ ਘਟਨਾ ਨੂੰ ਵੀ ਮੰਦਭਾਗਾਂ ਦੱਸਦੇ ਹੋਏ ਭਾਰਤ ਸਰਕਾਰ ਨੂੰ ਘੱਟ ਗਿਣਤੀਆਂ ਦੀ ਜਾਨ ਮਾਲ ਦੀ ਇਫਾਜਤ ਕਰੇ ਲਈ ਸਖਤ ਕਦਮ ਚੁੱਕਣ ਦੀ ਮੰਗ ਕੀਤੀ ਕਿ ਤਾਂ ਜੋ ਭਵਿੱਖ ਵਿੱਚ ਅਜਿਹਾ ਨਾ ਹੋਵੇ।