ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਅੰਮ੍ਰਿਤਸਰ ਵਿਖੇ ਭਾਜਪਾ ਦੇ ਸੰਸਦ ਮੈਂਬਰ ਸਵੇਤ ਮਲਿਕ ਦੇ ਘਰ ਮੂਹਰੇ ਦਿੱਤੇ ਜਾ ਰਹੇ ਧਰਨੇ ਤੋਂ ਆਪਣੇ ਘਰ ਵਾਪਸ ਪਰਤ ਰਹੇ ਅਜਨਾਲ਼ਾ ਦੇ ਪਿੰਡ ਲਸਕਰੀ ਨੰਗਲ ਦੇ ਕਿਸਾਨ ਕਾਬਲ ਸਿੰਘ ਨੂੰ ਇੱਕ ਕਾਰ ਵੱਲੋਂ ਟੱਕਰ ਮਾਰ ਦੇਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸਦਾ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਮ੍ਰਿਤਕ ਕਿਸਾਨ ਕਾਬਲ ਸਿੰਘ ਦਾ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨ ਕਾਬਲ ਸਿੰਘ ਦੇ ਪਰਿਵਾਰ ਨੂੰ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਵਾਲੀਆਂ ਸਾਰੀਆਂ ਸਹੂਲਤਾਂ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਉਥੇ ਹੀ ਤਹਿਸੀਲਦਾਰ ਹਰਫੂਲ ਸਿੰਘ ਸਿਵਿਲ ਹਸਪਤਾਲ ਅਜਨਾਲ਼ਾ ਪਹੁੰਚੇ ਜਿਥੇ ਉਹਨਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੂੰ ਰਿਪੋਰਟ ਬਣਾਕੇ ਭੇਜੁ ਦਿੱਤੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਕਿਸਾਨ ਦੇ ਪੁੱਤਰ ਜਗਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਕਾਬਲ ਸਿੰਘ ਜਦੋ ਤੋਂ ਧਰਨੇ ਚੱਲ ਰਹੇ ਹਨ ਉਦੋਂ ਤੋਂ ਹੀ ਖੇਤੀ ਕਾਨੂੰਨਾਂ ਨੂੰ ਲੈਕੇ ਸੰਗਰਸ਼ ਕਰ ਰਹੇ ਹਨ ਅਤੇ ਹੁਣ ਅੰਮ੍ਰਿਤਸਰ ਵਿਖੇ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਲੱਗੇ ਧਰਨੇ ਚ ਸ਼ਾਮਲ ਸਨ ਅਤੇ ਰਾਤ ਨੂੰ ਵਾਪਸ ਘਰ ਪਰਤ ਰਹੇ ਸੀ ਇਕ ਤੇਜ਼ ਰਫ਼ਤਾਰ ਗੱਡੀ ਵੱਲੋਂ ਉਨ੍ਹਾਂ ਨੂੰ ਕੁਚਲ ਦਿੱਤਾ ਜਿਸ ਕਾਰਨ ਕਾਬਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਹੀਰਾ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਇਸ ਮੌਕੇ ਮੌਜੂਦ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਕਿਸਾਨ ਕਾਬਲ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਸਮੇਤ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਵਾਲੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਸਿਵਲ ਹਸਪਤਾਲ ਪਹੁੰਚੇ ਤਹਿਸੀਲਦਾਰ ਹਰਫੂਲ ਸਿੰਘ ਨੇ ਕਿਸਾਨ ਕਾਬਲ ਸਿੰਘ ਦੇ ਪਰਿਵਾਰ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸਾਨ ਕਾਬਲ ਸਿੰਘ ਦੀ ਹੋਈ ਮੌਤ ਸੰਬੰਧੀ ਅਗਲੇਰੀ ਕਾਰਵਾਈ ਲਈ ਰਿਪੋਰਟ ਜਲਦ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ। ਇਸ ਸਬੰਧੀ ਪੁਲਸ ਜਾਂਚ ਅਧਿਕਾਰੀ ਨੇ ਦਸਿਆ ਕਿ ਓਹਨਾ ਵਲੋਂ ਪੀੜਿਤ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।