ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਸਵੇਰੇ ਕਰੀਬ 6:05 ਵਜੇ ਹੈਦਰਾਬਾਦ ਦੇ ਤੇਲੰਗਾਨਾ ਦੇ ਕੋਲ ਰਿਕਟਰ ਪੈਮਾਨੇ ‘ਤੇ 3.4 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।
ਏਜੰਸੀ ਦੇ ਅਨੁਸਾਰ, ਭੂਚਾਲ ਦਾ ਕੇਂਦਰ ਹੈਦਰਾਬਾਦ, ਤੇਲੰਗਾਨਾ, ਭਾਰਤ ਤੋਂ 134 ਕਿਲੋਮੀਟਰ ਪੱਛਮ-ਦੱਖਣ-ਪੱਛਮ (WSW) ਵਿੱਚ ਸੀ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 6:05 ਵਜੇ ਸਤਹ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।