ਪ੍ਰਿਯੰਕਾ ਗਾਂਧੀ ਉੱਤਰ ਪ੍ਰਦੇਸ਼ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਯਾਨੀ ਐਤਵਾਰ ਨੂੰ ਆਪਣੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕਰੇਗੀ। ਪ੍ਰਿਯੰਕਾ ਗਾਂਧੀ ਵਾਡਰਾ ਵਾਰਾਣਸੀ ਵਿੱਚ ਰੈਲੀ ਨੂੰ ਸੰਬੋਧਨ ਕਰੇਗੀ, ਜੋ ਕਿ PM ਮੋਦੀ ਦਾ ਸੰਸਦੀ ਹਲਕਾ ਹੈ। ਇਸ ਰੈਲੀ ਨੂੰ ਪਹਿਲਾਂ ‘ਪ੍ਰਤਿਗਿਆ ਰੈਲੀ’ ਦਾ ਨਾਂ ਦਿੱਤਾ ਗਿਆ ਸੀ, ਜਿਸ ਨੂੰ ਹੁਣ ‘ਕਿਸਾਨ ਨਿਆ ਰੈਲੀ’ ਦਾ ਨਾਂ ਦਿੱਤਾ ਗਿਆ ਹੈ।ਤਾਂ ਕਿ ਇਸ ਜ਼ਰੀਏ ਮੁੱਖ ਤੌਰ ‘ਤੇ ਕਿਸਾਨਾਂ ਦੇ ਨਾਲ ਲਖੀਮਪੁਰ ਘਟਨਾ ‘ਤੇ ਧਿਆਨ ਕੇਂਦਰਤ ਕੀਤਾ ਜਾ ਸਕੇ।
ਇਹ ਰੈਲੀ ਅੱਜ ਦੁਪਹਿਰ ਨੂੰ ਜਗਤਪੁਰ ਇੰਟਰ ਕਾਲਜ ਮੈਦਾਨ ਵਿੱਚ ਕੀਤੀ ਜਾਵੇਗੀ ਅਤੇ ਪਾਰਟੀ ਦੇ ਆਗੂ ਸਮਾਗਮ ਵਿੱਚ ‘ਵੱਡੀ’ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਓਵਰਟਾਈਮ ਕੰਮ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪ੍ਰਿਯੰਕਾ ਵਾਰਾਣਸੀ ਦੇ ਕਾਸ਼ੀ ਵਿਸ਼ਵਨਾਥ ਮੰਦਰ ਅਤੇ ਦੁਰਗਾ ਮੰਦਰ ਵਿੱਚ ਪ੍ਰਾਰਥਨਾ ਕਰੇਗੀ। ਕਾਂਗਰਸ ਦੇ ਸੂਬਾ ਪ੍ਰਧਾਨ ਅਜੈ ਕੁਮਾਰ ਲਾਲੂ ਨੇ ਕਿਹਾ “ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਬੇਟੇ ਦੁਆਰਾ ਮਾਰੇ ਗਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ, ਪਾਰਟੀ ਰੈਲੀ ਵਿੱਚ ਇੱਕ ਅੰਦੋਲਨ ਸ਼ੁਰੂ ਕਰੇਗੀ ਅਤੇ ਇਹ ਸੁਨਿਸ਼ਚਿਤ ਕਰੇਗੀ ਕਿ ਇਹ ਅੰਦੋਲਨ ਹਰ ਪਿੰਡ, ਇਲਾਕੇ, ਬਾਜ਼ਾਰ ਅਤੇ ਵਿਧਾਨ ਸਭਾ ਖੇਤਰ ਤੱਕ ਪਹੁੰਚੇ। ਉਨ੍ਹਾਂ ਦਾਅਵਾ ਕੀਤਾ ਕਿ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਤੱਕ ਪਾਰਟੀ ਦਾ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਨੀਵਾਰ ਨੂੰ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਨਾਕਾਫੀ ਸੀ ਅਤੇ ਇਸ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਵੀ ਅਸਤੀਫਾ ਦੇਣਾ ਚਾਹੀਦਾ ਹੈ।
ਦੇਖੋ ਵੀਡੀਓ : Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food