ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਡੇਰੇ ਦੇ ਹੀ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ। ਅਦਾਲਤ ਵਿੱਚ ਸੁਣਵਾਈ ਤੋਂ ਬਾਅਦ ਡੇਰਾ ਮੁਖੀ ਦੀਆਂ ਜੇਲ੍ਹ ਤੋਂ ਬਾਹਰ ਆਉਣ ਦੀਆਂ ਸਾਰੀਆਂ ਆਸਾਂ ‘ਤੇ ਪਾਣੀ ਫਿਰ ਗਿਆ ਅਤੇ ਉਸ ਦਿਨ ਤੋਂ ਉਹ ਉਦਾਸ ਰਹਿਣ ਲੱਗ ਪਿਆ ਹੈ।
ਪੰਜਾਬ ਨਾਲ ਜੁੜੀਆਂ ਖਬਰਾਂ ਪੜ੍ਹਨ ਲਈ ਡਾਊਨਲੋਡ ਕਰੋ Daily Post Punjabi
ਡੇਰਾ ਮੁਖੀ ਹੁਣ ਜੇਲ੍ਹ ਵਿੱਚ ਦੋ ਦਿਨਾਂ ਤੋਂ ਠੀਕ ਤਰ੍ਹਾਂ ਤੋਂ ਖਾਣਾ ਵੀ ਨਹੀਂ ਖਾ ਰਿਹਾ। ਅਦਾਲਤ ਵੱਲੋਂ ਹੁਣ ਦੋ ਦਿਨ ਬਾਅਦ ਸਜ਼ਾ ਸੁਣਾਈ ਜਾਣੀ ਹੈ ਪਰ ਇਸ ਤੋਂ ਪਹਿਲਾਂ ਰਾਮ ਰਹੀਮ ਨੇ ਆਪਣੀ ਮਾਂ ਤੇ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਮਿਲਣ ਦੀ ਇੱਛਾ ਪ੍ਰਗਟਾਈ, ਜਿਸ ਨੂੰ ਜੇਲ੍ਹ ਪ੍ਰਸ਼ਾਸਨ ਨੇ ਮਨ੍ਹਾ ਕਰ ਦਿੱਤਾ।
ਇਹ ਵੀ ਵੇਖੋ :
Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food
ਦੱਸਣਯੋਗ ਹੈ ਕਿ ਪੰਚਕੂਲਾ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਸਣੇ ਪੰਜ ਹੋਰਨਾਂ ਨੂੰ ਵੀ ਰਣਜੀਤ ਸਿੰਘ ਕਤਲਕਾਂਡ ਵਿੱਚ ਦੋਸ਼ੀ ਠਹਿਰਾਇਆ ਹੈ। 12 ਅਕਤੂਬਰ ਨੂੰ ਇਨ੍ਹਾਂ ਦੀ ਸਜ਼ਾ ‘ਤੇ ਫੈਸਲਾ ਸੁਣਾਇਆ ਜਾਵੇਗਾ। ਜਿਨਸੀ ਸ਼ੋਸ਼ਣ ਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਡੇਰਾ ਮੁਖੀ ਪਹਿਲਾਂ ਤੋਂ ਹੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਇਹ ਵੀ ਪੜ੍ਹੋ : ਫਗਵਾੜਾ ਦੇ ਚਾਰ ਪੱਤਰਕਾਰਾਂ ‘ਤੇ FIR- ਪੱਤਰਕਾਰਾਂ ਨੂੰ ਹੀ ਕੀਤਾ ਬਦਨਾਮ, SSP ਜਾਂਚ ‘ਚ ਸਾਹਮਣੇ ਆਇਆ ਸੱਚ
ਰਣਜੀਤ ਸਿੰਘ ਡੇਰੇ ਦੀ ਇੱਕ ਕਮੇਟੀ ਦਾ ਮੈਂਬਰ ਸੀ। ਸਾਲ 2002 ਵਿੱਚ ਉਸ ਦਾ ਕਤਲ ਕਰ ਦਿੱਤਾ ਗਿਆ, ਜਿਸ ਲਈ ਡੇਰਾ ਮੁਖੀ ਨੂੰ ਦੋਸ਼ੀ ਮੰਨਿਆ ਗਿਆ ਸੀ। ਹੁਣ ਅਦਾਲਤ ਵੱਲੋਂ ਮੰਗਲਵਾਰ ਨੂੰ ਇਸ ਕੇਸ ਵਿੱਚ ਸਜ਼ਾ ਸੁਣਾਈ ਜਾਵੇਗੀ, ਜਿਸ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।