ਸ਼ਿਲਾਂਗ ‘ਚ ਸਿੱਖ ਪਰਿਵਾਰਾਂ ‘ਤੇ ਮੁੜ ਤੋਂ ਖ਼ਤਰਾ ਮੰਡਰਾ ਰਿਹਾ ਹੈ। ਮੇਘਾਲਿਆ ਸਰਕਾਰ ਵੱਲੋਂ ਉਥੇ ਰਹਿ ਰਹੇ ਸਿੱਖਾਂ ਨੂੰ ਘਰ ਖ਼ਾਲੀ ਕਰਕੇ ਕਿਸੇ ਹੋਰ ਜਗ੍ਹਾ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤਹਿਤ ਮੇਘਾਲਿਆ ਸਰਕਾਰ ਵੱਲੋਂ ਸਿੱਖ ਘਰਾਂ ਦੇ ਬਾਹਰ ਪੋਸਟਰ ਵੀ ਚਿਪਕਾ ਦਿੱਤੇ ਗਏ ਹਨ।
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਲਾਂਗ ਵਿੱਚ ਵਸੇ ਸਿੱਖਾਂ ਨੂੰ ਹੋਰ ਜਗ੍ਹਾ ਭੇਜਣ ਦੇ ਮੇਘਾਲਿਆ ਸਰਕਾਰ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ ਅਤੇ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਐੱਸ. ਰੰਧਾਵਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਇਸ ਫੈਸਲੇ ਵਿਰੁੱਧ ਗੁੱਸਾ ਜ਼ਾਹਰ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : Big Breaking : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦ ਰੁੱਤ ਲਈ ਅੱਜ ਤੋਂ ਬੰਦ
ਪੰਜਾਬ ਦੇ ਉਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਭੂ ਮਾਫੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲਾਂਗ ਵਿੱਚ ਰਹਿ ਰਹੇ ਸਿੱਖਾਂ ਨੂੰ ਉਜਾੜਨਾ ਬੇਇਨਸਾਫੀ ਹੈ ਅਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ 200 ਤੋਂ ਵੱਧ ਸਾਲਾਂ ਤੋਂ ਸ਼ਿਲਾਂਗ ਵਿੱਚ ਵਸੇ ਇਨ੍ਹਾਂ ਸਿੱਖਾਂ ਦੇ ਨਾਗਰਿਕ ਅਧਿਕਾਰਾਂ ਦੀ ਕਿਸੇ ਵੀ ਕੀਮਤ ‘ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਮੇਘਾਲਿਆ ਸਰਕਾਰ ਦੇ ਇਸ ਫੈਸਲੇ ਦਾ ਹਰੀਜਨ ਕਮੇਟੀ ਨੇ ਵੀ ਵਰੋਧ ਕੀਤਾ ਹੈ।