ਮੇਘਾਲਿਆ ਸਰਕਾਰ ਵੱਲੋਂ ਉਥੇ ਰਹਿ ਰਹੇ ਸਿੱਖਾਂ ਨੂੰ ਘਰ ਖ਼ਾਲੀ ਕਰਕੇ ਕਿਸੇ ਹੋਰ ਜਗ੍ਹਾ ਜਾਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤਹਿਤ ਸਰਕਾਰ ਵੱਲੋਂ ਸਿੱਖ ਘਰਾਂ ਦੇ ਬਾਹਰ ਪੋਸਟਰ ਵੀ ਚਿਪਕਾ ਦਿੱਤੇ ਗਏ ਹਨ।
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੇਘਾਲਿਆ ਸਰਕਾਰ ਦੇ ਇਸ ਫੈਸਲੇ ਦੀ ਸਖਤ ਸ਼ਬਦ ਵਿਚ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਸ਼ਿਲਾਂਗ ਵਿਚੋਂ ਸਿੱਖਾਂ ਕੋਲੋਂ ਘਰ ਖਾਲੀ ਕਰਵਾਏ ਜਾਣ ਦੇ ਫੈਸਲੇ ਦੀ ਘੋਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ 150 ਸਾਲ ਤੋਂ ਵੀ ਵੱਧ ਸਮੇਂ ਤੋਂ ਇਹ ਸਿੱਖ ਪਰਿਵਾਰ ਉਥੇ ਰਹਿ ਰਹੇ ਹਨ। ਸਿੱਖਾਂ ਨੂੰ ਬਾਹਰ ਕੱਢਣ ਦਾ ਮੇਘਾਲਿਆ ਸਰਕਾਰ ਦਾ ਫੈਸਲਾ ਗੈਰ-ਸੰਵਿਧਾਨਕ ਦੇ ਮੰਦਭਾਗਾ ਹੈ। ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਤੁਰੰਤ ਦਖਲ ਦੇ ਕੇ ਮੇਘਾਲਿਆ ਸਰਕਾਰ ਦੇ ਇਸ ਫੈਸਲੇ ‘ਤੇ ਰੋਕ ਲਗਾਉਣੀ ਚਾਹੀਦੀ ਹੈ ਤਾਂ ਜੋ ਸਿੱਖ ਪਰਿਵਾਰ ਆਰਾਮ ਨਾਲ ਆਪਣੀ ਜ਼ਿੰਦਗੀ ਉਥੇ ਬਤੀਤ ਕਰ ਸਕਣ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਖ਼ੁਸ਼ਖ਼ਬਰੀ, 15 ਅਕਤੂਬਰ ਤੋਂ ਕੈਨੇਡਾ ਲਈ ਉਡਾਣ ਭਰਨਾ ਇੱਦਾਂ ਹੋਣ ਵਾਲਾ ਹੈ ਆਸਾਨ