ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਪੰਜਾਬ ਦੇ 4 ਜਵਾਨ ਸ਼ਹੀਦ ਹੋਏ ਹਨ। ਇਸ ਮੁਠਭੇੜ ਵਿਚ ਪੰਜਾਬ ਦੇ ਜਿਲ੍ਹਾ ਰੂਪਨਗਰ ਦੇ ਪਿੰਡ ਪੱਚਰੰਡਾ ਦਾ ਜਵਾਨ ਗੱਜਣ ਸਿੰਘ ਸ਼ਹੀਦ ਹੋ ਗਿਆ।
ਦੂਜਾ ਸ਼ਹੀਦ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਚੱਠਾ ਸੀੜਾ ਦਾ ਵਸਨੀਕ ਹੈ। ਮ੍ਰਿਤਕ ਸ਼ਹੀਦ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਮਨਦੀਪ ਆਪਣੇ ਪਿੱਛੇ 2 ਲੜਕੇ ਛੱਡ ਗਿਆ ਹੈ। ਇੱਕ ਦੀ ਉਮਰ ਲਗਭਗ 3 ਸਾਲ ਹੈ ਤੇ ਦੂਜੇ ਦੀ ਉਮਰ 1 ਮਹੀਨੇ ਹੈ। ਮਨਦੀਪ 10 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ ਤੇ ਉਸ ਦੀ ਮ੍ਰਿਤਕ ਦੇਹ ਕੱਲ੍ਹ ਉਸ ਦੇ ਘਰ ਪਹੁੰਚਾਈ ਜਾਵੇਗੀ।
ਤੀਜਾ ਸ਼ਹੀਦ ਜੋ ਅੱਤਵਾਦੀਆਂ ਨਾਲ ਲੋਹਾ ਲੈਂਦਾ ਹੋਇਆ ਸ਼ਹੀਦ ਹੋਇਆ, ਉਸ ਦੀ ਪਛਾਣ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਵਜੋਂ ਹੋਈ ਹੈ।
ਫੌਜੀਆਂ ਦੀ ਸ਼ਹੀਦੀ ਉਸ ਸਮੇਂ ਹੋਈ ਜਦੋਂ ਇੱਕ ਟੁਕੜੀ ਅੱਤਵਾਦੀਆਂ ਖਿਲਾਫ ਸਰਚ ਆਪ੍ਰੇਸ਼ਨ ਚਲਾ ਰਹੀ ਸੀ। ਇਸੇ ਦੌਰਾਨ ਅੱਤਵਾਦੀਆਂ ਨੇ ਘਾਤ ਲਗਾ ਕੇ ਫੌਜੀਆਂ ਦੀ ਟੁਕੜੀ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਇੱਕ ਜੇ. ਸੀ. ਓ. ਸਣੇ 5 ਹੋਰ ਜਵਾਨ ਸ਼ਹੀਦ ਹੋ ਗਏ। ਫਿਲਹਾਲ ਭਾਰਤੀ ਫੌਜ ਵੱਲੋਂ ਵਾਧੂ ਫੋਰਸ ਨੂੰ ਮੌਕੇ ‘ਤੇ ਭੇਜਿਆ ਗਿਆ ਹੈ ਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ। ਅੱਤਵਾਦੀਆਂ ਨਾਲ ਮੁਠਭੇੜ ਅਜੇ ਜਾਰੀ ਹੈ।
ਫੌਜ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨੇ ਪੁੰਛ ਦੇ ਸੂਰਨਕੋਟ ਇਲਾਕੇ ਵਿਚ ਘਾਤ ਲਗਾ ਕੇ ਹਮਲਾ ਕੀਤਾ ਸੀ। ਅੱਤਵਾਦੀਆਂ ਨੇ ਇਹ ਹਮਲਾ ਉਸ ਸਮੇਂ ਕੀਤਾ ਜਦੋਂ ਜਵਾਨ ਪੁੰਛ ਦੇ ਚਮਰੇਰ ਇਲਾਕੇ ਦੇ ਜੰਗਲ ਵਿਚ ਅੱਤਵਾਦੀਆਂ ਦੀ ਤਲਾਸ਼ੀ ਦੀ ਮੁਹਿੰਮ ਚਲਾ ਰਹੀ ਸੀ। ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਜਵਾਨਾਂ ‘ਤੇ ਫਾਇਰਿੰਗ ਹੋਣੀ ਸ਼ੁਰੂ ਹੋ ਗਈ ਤੇ ਅਸੀਂ ਇਸ ਵਿਚ ਇਕ ਜੇ. ਸੀ. ਓ. ਸਣੇ 4 ਜਵਾਨਾਂ ਨੂੰ ਗੁਆ ਦਿੱਤਾ। ਇਨ੍ਹਾਂ ਅੱਤਵਾਦੀਆਂ ਨੂੰ ਮਾਰਨ ਲਈ ਅਜੇ ਆਪ੍ਰੇਸ਼ਨ ਅਜੇ ਜਾਰੀ ਹੈ। ਹਮਲਾਵਰ ਅੱਤਵਾਦੀਆਂ ਦੀ ਗਿਣਤੀ 4 ਤੋਂ 5 ਤੱਕ ਹੋਣ ਦੀ ਸ਼ੰਕਾ ਪ੍ਰਗਟਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਦੋ ਹੋਰ ਆਈ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
ਅੱਤਵਾਦੀਆਂ ਨੇ ਜਵਾਨਾਂ ‘ਤੇ ਭਾਰੀ ਗੋਲੀਬਾਰੀ ਕੀਤੀ ਜਿਸ ਵਿਚ 5 ਜਵਾਨ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਸਾਰੇ ਸ਼ਹੀਦ ਜਵਾਨਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਸੂਰਨਕੋਟ ‘ਚ ਮੁਗਲ ਰੋਡ ਕੋਲ ਸਥਿਤ ਜੰਗਲਾਂ ‘ਚ ਘੁਸਪੈਠ ਦਾ ਸ਼ੱਕ ਸੀ।
ਇਹ ਵੀ ਦੇਖੋ : Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food