ਜੰਮੂ-ਕਸ਼ਮੀਰ ਦੇ ਪੁੰਛ ਜਿਲ੍ਹੇ ਵਿਚ ਅੱਜ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 5 ਜਵਾਨ ਸ਼ਹੀਦ ਹੋ ਗਏ। ਇਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਜਿਸ ਦਾ ਡਰ ਸੀ ਉਹ ਸੱਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਤਾਲਿਬਾਨ ਦੇ ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਅੱਤਵਾਦੀ ਹਮਲੇ ਵੱਧ ਗਏ ਹਨ। ਕੈਪਟਨ ਨੇ 5 ਜਵਾਨਾਂ ਦੇ ਸ਼ਹੀਦ ਹੋਣ ‘ਤੇ ਦੁੱਖ ਪ੍ਰਗਟਾਇਆ ਤੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਤੋਂ ਹੀ ਇਸ ਜਤਾਇਆ ਗਿਆ ਡਰ ਹੁਣ ਸੱਚ ਹੋ ਰਿਹਾ ਹੈ।
ਕੈਪਟਨ ਨੇ ਕਿਹਾ ਕਿ ਅਜੇ ਪਿਛਲੇ ਦਿਨੀਂ ਹੀ ਸ਼੍ਰੀਨਗਰ ਵਿਖੇ ਇੱਕ ਸਰਕਾਰੀ ਸਕੂਲ ਵਿਚ ਅੱਤਵਾਦੀਆਂ ਵੱਲੋਂ 2 ਟੀਚਰਾਂ ਦੀ ਹੱਤਿਆ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਵੀ ਅੱਤਵਾਦੀਆਂ ਵੱਲੋਂ ਹਿੰਦੂ ਮੁਲਾਜ਼ਮਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਵੱਧ ਰਹੀਆਂ ਅੱਤਵਾਦੀਆਂ ਘਟਨਾਵਾਂ ‘ਤੇ ਕੈਪਟਨ ਨੇ ਚਿੰਤਾ ਪ੍ਰਗਟਾਈ ਹੈ । ਟਵੀਟ ਵਿਚ ਉਨ੍ਹਾਂ ਕਿਹਾ ਕਿ ਪਾਕਿਸਤਾਨ ਸਮਰਥਕ ਤਾਲਿਬਾਨ ਵੱਲੋਂ ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਅੱਤਵਾਦ ਫਿਰ ਤੋਂ ਵੱਧ ਗਿਆ ਹੈ। ਘੱਟ ਗਿਣਤੀਆਂ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ। ਇਨ੍ਹਾਂ ਹਾਲਾਤਾਂ ਨਾਲ ਮਜ਼ਬੂਤੀ ਨਾਲ ਨਿਪਟਣ ਦੀ ਲੋੜ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਪੰਜਾਬ ਦੇ 3 ਜਵਾਨ ਹੋਏ ਸ਼ਹੀਦ
ਦੱਸ ਦੇਈਏ ਕਿ ਕੈਪਟਨ ਵੱਲੋਂ ਪਹਿਲਾਂ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲ ਕੇ ਇਸ ‘ਤੇ ਚਿੰਤਾ ਜ਼ਾਹਿਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਪੰਜਾਬ ‘ਚ ਲਗਾਤਾਰ ਡ੍ਰੋਨ ਨਾਲ ਭੇਜੇ ਜਾ ਰਹੇ ਹਥਿਆਰਾਂ ਬਾਰੇ ਵੀ ਗੱਲਬਾਤ ਕੀਤੀ ਸੀ ਤੇ ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਘਾਤਕ ਦੱਸਿਆ ਸੀ। ਅੰਮ੍ਰਿਤਸਰ ਤੇ ਪਠਾਨਕੋਟ ਵਿਚ ਲਗਾਤਾਰ ਡ੍ਰੋਨ ਰਾਹੀਂ ਹਥਿਆਰ ਭੇਜੇ ਜਾਣ ਦੀਆਂ ਖਬਰਾਂ ਮਿਲ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ 6 ਟਿਫਿਨ ਬੰਬ ਤੇ ਹਥਿਆਰ ਬਰਾਮਦ ਕੀਤੇ ਗਏ ਸਨ। ਜੰਮੂ-ਕਸ਼ਮੀਰਦਾ ਬਾਰਡਰ ਪਠਾਨਕੋਟ ਵੱਲੋਂ ਪੰਜਾਬ ਨਾਲ ਲੱਗਦਾ ਹੈ ਜਿਸ ਕਾਰਨ ਸੁਰੱਖਿਆ ਨੂੰ ਖਤਰਾ ਵੱਧ ਗਿਆ ਹੈ।
ਇਹ ਵੀ ਦੇਖੋ : Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food