ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਪੰਜਾਬ ਦੇ 3 ਜਵਾਨ ਸ਼ਹੀਦ ਹੋਏ ਹਨ। ਉਨ੍ਹਾਂ ਵਿੱਚੋਂ ਇੱਕ ਦੀ ਪਛਾਣ ਨਾਇਕ ਸੂਬੇਦਾਰ ਜਸਵਿੰਦਰ ਸਿੰਘ (39) ਪੁੱਤਰ ਹਰਭਜਨ ਸਿੰਘ ਪਿੰਡ ਮਾਨਾਂ ਤਲਵੰਡੀ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ, ਜੋ ਕਿ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਦਿਆਂ ਸ਼ਹੀਦ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਉਕਤ ਜਵਾਨ, ਘਰ ਵਿਚ ਦੋ ਭਰਾ ਹਨ, ਪਿਤਾ ਦੀ ਮੌਤ ਹੋ ਚੁੱਕੀ ਹੈ। ਉਹ ਵੀ ਫੌਜ ਵਿਚੋਂ ਬਤੌਰ ਕੈਪਟਨ ਰਿਟਾਇਰ ਹੋਏ ਸਨ। ਵੱਡੇ ਭਰਾ ਰਜਿੰਦਰ ਸਿੰਘ ਵੀ ਸਾਬਕਾ ਫੌਜੀ ਹਨ। ਨਾਇਕ ਸੂਬੇਦਾਰ ਜਸਵਿੰਦਰ ਸਿੰਘ ਸ਼ਾਦੀ ਸ਼ੁਦਾ ਹੈ। ਉਨ੍ਹਾਂ ਦੀ ਪਤਨੀ ਸੁਖਪ੍ਰੀਤ ਕੌਰ ਦੋ ਬੱਚਿਆਂ ਇੱਕ ਬੇਟਾ ਇੱਕ ਬੇਟੀ ਪਿੰਡ ਵਿਚ ਹੀ ਰਹਿ ਰਹੇ ਹਨ ਅਤੇ ਮਾਤਾ ਮਨਜੀਤ ਕੌਰ ਵੀ ਉਨ੍ਹਾਂ ਨਾਲ ਹੀ ਪਰਿਵਾਰ ਵਿਚ ਰਹਿੰਦੇ ਹਨ। ਪਿੰਡ ਵਿੱਚ ਪਰਿਵਾਰ ਦਾ ਚੰਗਾ ਮੇਲ ਮਿਲਾਪ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ ਸ਼ਹੀਦ ਹੋਏ 5 ਜਵਾਨਾਂ ਲਈ ਕੈਪਟਨ ਦਾ ਟਵੀਟ, ਕਿਹਾ ‘ਜਿਸ ਦਾ ਡਰ ਸੀ ਉਹ ਸੱਚ ਹੋ ਰਿਹਾ ਹੈ’
ਖੇਤੀ ਦਾ ਧੰਦਾ ਸਧਾਰਨ ਹੋਣ ਕਰਕੇ ਅਤੇ ਪਿਤਾ ਦੇ ਫੌਜੀ ਹੋਣ ਕਰਕੇ ਜਸਵਿੰਦਰ ਫੌਜ ਵਿਚ ਭਰਤੀ ਹੋ ਗਿਆ ਸੀ। ਪਿੰਡ ਵਾਸੀਆਂ ਅਨੁਸਾਰ ਉਹ ਬਹੁਤ ਹੀ ਸਾਉ ਸੁਭਾਅ ਵਾਲਾ ਸੀ। ਦੇਸ਼ ਭਗਤੀ ਦਾ ਜ਼ਜ਼ਬਾ ਉਸਦੇ ਅੰਦਰ ਕੱਟ ਕੁੱਟ ਕੇ ਭਰਿਆ ਹੋਇਆ ਸੀ। ਪਿੰਡ ਫੇਰੀ ਦੌਰਾਨ ਉਹ ਅਕਸਰ ਦੇਸ਼ ਦੀ ਸੇਵਾ ਦੀਆਂ ਗੱਲਾਂ ਕਰਦਾ ਰਹਿੰਦਾ ਸੀ। ਉਸਦੀ ਸ਼ਹੀਦੀ ਦੀ ਖਬਰ ਸੁਣਦਿਆਂ ਹੀ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਦੇਖੋ : Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food