ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 5 ਲੱਖ ਰੁਪਏ ਦੀ ਮਾਲੀ ਮਦਦ ਤੇ 1 ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ।

ਜਿਸ ਦੇ ਚਲਦਿਆਂ ਹੀ ਵਿਧਾਨ ਸਭਾ ਹਲਕਾ ਨਾਭਾ ਵਿਖੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਪੁੱਤਰ ਅਤੇ ਨਾਇਬ ਤਹਿਸੀਲਦਾਰ ਨਾਭਾ ਵੱਲੋਂ ਸ਼ਹੀਦ ਹੋਏ ਦੋ ਕਿਸਾਨਾਂ ਦੇ ਪੁੱਤਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਇਹ ਵੀ ਪੜ੍ਹੋ: CM ਚੰਨੀ ਵੱਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਧਰਮਸੋਤ ਦੇ ਸਪੁੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦਾ ਕੀਤਾ ਸੀ। ਉਸ ਵਾਅਦੇ ਮੁਤਾਬਕ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਸੰਬੰਧੀ ਨਿਯੁਕਤੀ ਪੱਤਰ ਸੌਂਪੇ ਹਨ।

ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।
ਦੇਖੋ ਵੀਡੀਓ: Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala























