ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੰਗਲਵਾਰ ਨੂੰ ਮੁੜ ਦੋ ਦਿਨਾ ਦੌਰੇ ‘ਤੇ ਪੰਜਾਬ ਆਉਣਗੇ। ਉਹ ਦੁਪਹਿਰ 2.50 ਵਜੇ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣਗੇ। ਇਥੋਂ ਉਹ ਸਿੱਧਾ ਸੇਵਾ ਸਿੰਘ ਸੇਖਵਾਂ ਦੇ ਘਰ ਜਾਣਗੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨਗੇ।
ਉਸ ਤੋਂ ਬਾਅਦ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ। ਇੱਥੇ ਕੇਜਰੀਵਾਲ ਮਾਂ ਦੁਰਗਾ ਦੇ ਜਾਗਰਣ ਵਿੱਚ ਸ਼ਾਮਲ ਹੋਣਗੇ। ਕੇਜਰੀਵਾਲ ਦਾ 15 ਦਿਨਾਂ ਵਿੱਚ ਇਹ ਦੂਜਾ ਦੌਰਾ ਹੈ।
ਇਹ ਵੀ ਵੇਖੋ :
Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala
ਕੇਜਰੀਵਾਲ ਦੀ ਮੰਗਲਵਾਰ ਨੂੰ ਪਾਰਟੀ ਹੈਡਕੁਆਰਟਰ ਫੇਰੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਦੁਆਬਾ ਦੀ ਧਰਤੀ ‘ਤੇ ਜਲੰਧਰ ਦੇ ਵਿਸ਼ਵ ਪ੍ਰਸਿੱਧ ਦੇਵੀ ਤਾਲਾਬ ਮੰਦਰ ਦੀ ਮਾਣਤਾ ਸਭ ਜਾਣਦੇ ਹਨ। ਉੱਥੇ ਮਾਤਾ ਰਾਣੀ ਦੇ ਦਰਬਾਰ ਵਿੱਚ ਮੰਗੀ ਹਰ ਇੱਛਾ ਪੂਰੀ ਹੁੰਦੀ ਹੈ।
ਇਹ ਵੀ ਪੜ੍ਹੋ : ਬਠਿੰਡਾ ‘ਚ ਹਥਿਆਰ ਬਣਾ ਰਿਹਾ ਅਸਾਮ ਨਾਲ ਸਬੰਧਤ ਅੱਤਵਾਦੀ ਕਾਬੂ
ਇਸ ਕਾਰਨ ਨਵਰਾਤਰਿਆਂ ਦੇ ਪਵਿੱਤਰ ਤਿਉਹਾਰ ‘ਤੇ ਅਰਵਿੰਦ ਕੇਜਰੀਵਾਲ ਮੰਦਰ ਵਿੱਚ ਸ਼ਾਂਤੀ, ਪਿਆਰ, ਆਪਸੀ ਭਾਈਚਾਰੇ ਅਤੇ ਖੁਸ਼ਹਾਲ ਪੰਜਾਬ ਲਈ ਅਰਦਾਸ ਕਰਨਗੇ। ਇਸ ਤੋਂ ਇਲਾਵਾ ਜੇ ਹੋਰ ਪ੍ਰੋਗਰਾਮਾਂ ਦਾ ਫੈਸਲਾ ਕੀਤਾ ਜਾਂਦਾ ਹੈ, ਤਾਂ ਉਨ੍ਹਾਂ ਦੀ ਜਾਣਕਾਰੀ ਵੀ ਸਾਂਝੀ ਕਰ ਦਿੱਤੀ ਜਾਏਗੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਸਨ।