ਕੋਰੋਨਾ ਵੈਕਸੀਨ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਹੁਣ 2 ਸਾਲ ਤੋਂ 18 ਸਾਲ ਦੇ ਬੱਚਿਆਂ ਨੂੰ ਕੋਵੈਕਸੀਨ ਦਾ ਟੀਕਾ ਲਗਾਇਆ ਜਾ ਸਕਦਾ ਹੈ। ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (ਡੀਸੀਜੀਆਈ) ਦੇ ਅਨੁਸਾਰ, ਟੀਕੇ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ।
ਦੱਸ ਦੇਈਏ ਕਿ ਭਾਰਤ ਬਾਇਓਟੈਕ ਅਤੇ ਆਈਸੀਐਮਆਰ ਨੇ ਮਿਲ ਕੇ ਕੋਵੈਕਸੀਨ ਬਣਾਈ ਹੈ। ਇਹ ਹੈ ਭਾਰਤੀ ਕੋਰੋਨਾ ਵੈਕਸੀਨ ਹੈ। ਕੋਵੈਕਸੀਨ ਕੋਰੋਨਾ ਵਾਇਰਸ ਦੇ ਵਿਰੁੱਧ ਕਲੀਨਿਕਲ ਅਜ਼ਮਾਇਸ਼ਾਂ ਵਿੱਚ ਲਗਭਗ 78 ਫੀਸਦੀ ਪ੍ਰਭਾਵਸ਼ਾਲੀ ਸਾਬਿਤ ਹੋਈ ਸੀ। ਜਾਣਕਾਰੀ ਮਿਲੀ ਹੈ ਕਿ ਇਸ ਬਾਰੇ ਕੇਂਦਰ ਸਰਕਾਰ ਵੱਲੋਂ ਜਲਦ ਹੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ। ਉਸ ਤੋਂ ਬਾਅਦ ਹੀ ਬੱਚਿਆਂ ਦਾ ਟੀਕਾਕਰਣ ਸ਼ੁਰੂ ਹੋ ਜਾਵੇਗਾ। ਇਹ ਦੱਸਿਆ ਗਿਆ ਹੈ ਕਿ ਬੱਚਿਆਂ ਨੂੰ ਵੀ ਬਾਲਗਾਂ ਵਾਂਗ ਕੋਵੈਕਸੀਨ ਦੇ ਦੋ ਟੀਕੇ ਲਗਵਾਏ ਜਾਣਗੇ।
ਇਹ ਵੀ ਪੜ੍ਹੋ : ਵੱਡੀ ਖਬਰ : ਅਡਾਨੀ ਗਰੁੱਪ ਦੇ ਹੱਥਾਂ ‘ਚ ਆਈਆਂ ਇੱਕ ਹੋਰ ਏਅਰਪੋਰਟ ਦੀਆਂ ਚਾਬੀਆਂ
ਹੁਣ ਤੱਕ ਕੀਤੇ ਗਏ ਟ੍ਰਾਇਲ ਵਿੱਚ ਬੱਚਿਆਂ ਨੂੰ ਕਿਸੇ ਨੁਕਸਾਨ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਸੂਤਰਾਂ ਅਨੁਸਾਰ ਜਿਨ੍ਹਾਂ ਬੱਚਿਆਂ ਨੂੰ ਦਮੇ ਆਦਿ ਦੀ ਸਮੱਸਿਆ ਹੈ ਉਨ੍ਹਾਂ ਨੂੰ ਪਹਿਲਾਂ ਟੀਕਾ ਲਗਾਇਆ ਜਾ ਸਕਦਾ ਹੈ। ਇਹ ਟੀਕਾ ਸਰਕਾਰੀ ਥਾਵਾਂ ‘ਤੇ ਮੁਫਤ ਲਗਾਇਆ ਜਾਵੇਗਾ। ਬੱਚਿਆਂ ਲਈ ਕੋਵੈਕਸਿਨ ਕੋਰੋਨਾ ਵੈਕਸੀਨ ਦੀ ਮਨਜ਼ੂਰੀ ਰਾਹਤ ਦੀ ਵੀ ਖ਼ਬਰ ਹੈ। ਕਿਉਂਕਿ ਕੋਰੋਨਾ ਦੀ ਸੰਭਾਵਤ ਤੀਜੀ ਲਹਿਰ ਵਿੱਚ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ, ਅਜਿਹਾ ਮੰਨਿਆ ਜਾਂਦਾ ਹੈ। ਪਰ ਜੇ ਬੱਚਿਆਂ ਨੂੰ ਇਸ ਤੋਂ ਪਹਿਲਾਂ ਕੋਰੋਨਾ ਵੈਕਸੀਨ ਮਿਲਣੀ ਸ਼ੁਰੂ ਹੋ ਜਾਂਦੀ ਹੈ, ਤਾਂ ਲਾਗ ਨੂੰ ਘੱਟ ਕੀਤਾ ਜਾ ਸਕਦਾ ਹੈ।
ਇਹ ਵੀ ਦੇਖੋ : Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala