ਰਾਜਧਾਨੀ ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਨੂੰ ਰੋਕਣ ਅਤੇ ਉਸ ‘ਤੇ ਕਾਬੂ ਪਾਉਣ ਲਈ ਕੇਜਰੀਵਾਲ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਕੇਜਰੀਵਾਲ ਨੇ ਲੋਕਾਂ ਤੋਂ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਸਹਿਯੋਗ ਮੰਗਿਆ ਹੈ।
ਪ੍ਰਦੂਸ਼ਣ ਨੂੰ ਲੈ ਕੇ ਜਿੱਥੇ ਇੱਕ ਪਾਸੇ ਦਿੱਲੀ ਵਿੱਚ ਵਿੰਟਰ ਐਕਸ਼ਨ ਪਲੈਨ ਲਾਗੂ ਹੈ ਉਥੇ ਹੀ ਹੁਣ ਸਰਕਾਰ ਵੱਲੋਂ ਰੈੱਡ ਲਾਈਟ ਆਨ-ਗੱਡੀ ਆਫ ਕੈਂਪੇਨ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।ਸਰਕਾਰ ਵੱਲੋਂ 18 ਅਕਤੂਬਰ ਤੋਂ ਦਿੱਲੀ ਵਿੱਚ ਰੈੱਡ ਲਾਈਟ ਆਨ-ਗੱਡੀ ਆਫ ਮੁਹਿੰਮ ਚਲਾਈ ਜਾਵੇਗੀ।
ਇਹ ਵੀ ਪੜ੍ਹੋ: ਲੋਕਾਂ ਦੀਆਂ ਸ਼ਿਕਾਇਤਾਂ ਦਾ ਹੋਵੇਗਾ ਮੌਕੇ ‘ਤੇ ਨਿਪਟਾਰਾ, CM ਚੰਨੀ ਨੇ ਲਿਆ ਇਹ ਵੱਡਾ ਫੈਸਲਾ
CM ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਪਿਛਲੇ 3-4 ਦਿਨਾਂ ਤੋਂ ਪ੍ਰਦੂਸ਼ਣ ਵਧਣ ਲੱਗ ਗਿਆ ਹੈ, ਕਿਉਂਕਿ ਆਸ-ਪਾਸ ਦੇ ਰਾਜਾਂ ਵਿੱਚ ਪਰਾਲੀ ਸੜਨੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਤੋਂ ਮੈਂ ਹਰ ਰੋਜ਼ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਅੰਕੜੇ ਟਵੀਟ ਕਰ ਰਿਹਾ ਹਾਂ।
ਦਿੱਲੀ ਦਾ ਆਪਣਾ ਪ੍ਰਦੂਸ਼ਣ ਸੇਫ ਲਿਮਿਟ ਵਿੱਚ ਹੈ। . ਪਿਛਲੇ 3-4 ਦਿਨ ਤੋਂ ਪ੍ਰਦੂਸ਼ਣ ਵਧਣ ਲੱਗਿਆ ਹੈ, ਕਿਉਂਕਿ ਆਸ-ਪਾਸ ਦੇ ਰਾਜਾਂ ਵਿੱਚ ਰਾਜ ਸਰਕਾਰਾਂ ਨੇ ਆਪਣੇ ਕਿਸਾਨਾਂ ਦੀ ਮਦਦ ਨਹੀਂ ਕੀਤੀ। ਜਿਸ ਕਾਰਨ ਕਿਸਾਨ ਪਰਾਲੀ ਸਾੜਨ ਲਈ ਮਜ਼ਬੂਰ ਹਨ।
ਇਹ ਵੀ ਪੜ੍ਹੋ: ਵੱਡੀ ਖਬਰ: ਦਿੱਲੀ ‘ਚ ਅੱਤਵਾਦੀ ਸਾਜ਼ਿਸ਼ ਨਾਕਾਮ, AK-47 ਸਣੇ ਪਾਕਿਸਤਾਨੀ ਅੱਤਵਾਦੀ ਗ੍ਰਿਫ਼ਤਾਰ
ਇਸ ਤੋਂ ਅੱਗੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਪਿਛਲੇ ਸਾਲ ‘ਰੈੱਡ ਲਾਈਟ ਆਨ, ਗੱਡੀ ਆਫ’ ਮੁਹਿੰਮ ਸ਼ੁਰੂ ਕੀਤੀ ਸੀ। ਇਹ 18 ਅਕਤੂਬਰ ਤੋਂ ਮੁੜ ਸ਼ੁਰੂ ਹੋ ਜਾਵੇਗੀ, ਜਿਵੇਂ ਹੀ ਤੁਸੀ ਰੈੱਡ ਸਿਗਨਲ ‘ਤੇ ਰੁਕਦੇ ਹੋ ਤਾਂ ਆਪਣੀ ਗੱਡੀ ਦੇ ਇੰਜਣ ਨੂੰ ਬੰਦ ਕਰ ਦਿਓ। ਤੁਸੀ ਅੱਜ ਹੀ ਇਸ ਮੁਹਿੰਮ ਦੀ ਸ਼ੁਰੂਆਤ ਕਰ ਸਕਦੇ ਹੋ।
ਦੱਸ ਦੇਈਏ ਕਿ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਹਫਤੇ ਵਿੱਚ ਘੱਟੋਂ-ਘੱਟ ਇੱਕ ਵਾਰ ਆਪਣੀ ਗੱਡੀ ਬਾਹਰ ਨਾ ਕੱਢਣ ਤੇ ਮੈਟਰੋ, ਬੱਸ ਜਾਂ ਦੂਜਿਆਂ ਗੱਡੀਆਂ ਸਾਂਝਾ ਕਰਨ ਦਾ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਅਸੀਂ ਅਜਿਹਾ ਕਰਦੇ ਹਾਂ ਤਾਂ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।