ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਮ ਆਦਮੀ ਪਾਰਟੀ’ ਨੇ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ‘ਆਪ’ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਪਹੁੰਚ ਗਏ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਾਮ ਕਰੀਬ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ। ਜਦਕਿ 13 ਅਕਤੂਬਰ ਨੂੰ ਜਲੰਧਰ ਦੇ ਵਪਾਰੀਆਂ ਨਾਲ ਬੈਠਕ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾ ਕੇਜਰੀਵਾਲ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ : ਵੱਡੀ ਖਬਰ : ਹੁਣ 2 ਤੋਂ 18 ਸਾਲ ਦੇ ਬੱਚਿਆਂ ਨੂੰ ਵੀ ਲੱਗ ਸਕੇਗੀ ਕੋਵੈਕਸੀਨ
ਰਾਘਵ ਚੱਢਾ ਨੇ ਦੱਸਿਆ ਕਿ ਦੋਆਬੇ ਦੀ ਸਰਜ਼ਮੀਨ ’ਤੇ ਜਲੰਧਰ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਦੇਵੀ ਤਾਲਾਬ ਮੰਦਰ ਦੀ ਮਾਨਤਾ ਜਗਤ ਵਿੱਚ ਹੈ ਅਤੇ ਇੱਥੇ ਮਾਤਾ ਰਾਣੀ ਦੇ ਦਰਬਾਰ ਵਿੱਚ ਮੰਗੀ ਗਈ ਹਰ ਮਨੋਕਾਮਨਾ ਪੂਰੀ ਹੁੰਦੀ ਹੈ। ਇਸ ਕਾਰਨ ਨਰਾਤਿਆਂ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਮੰਦਰ ਵਿੱਚ ਅਮਨ, ਪਿਆਰ, ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਖੁਸ਼ਹਾਲ ਪੰਜਾਬ ਲਈ ਪ੍ਰਾਰਥਨਾ ਕਰਨਗੇ। ਪਰ ਕੇਜਰੀਵਾਲ ਦੇ ਇਸ ਦੌਰੇ ਦੌਰਾਨ ਕੋਈ ਸਿਆਸੀ ਧਮਾਕਾ ਹੋਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਉਂਕ ਇਸ ਤੋਂ ਪਹਿਲਾ ਜਦ ਵੀ ਕੇਜਰੀਵਾਲ ਪੰਜਾਬ ਆਏ ਸਨ ਤਾਂ ਪਾਰਟੀ ਵੱਲੋ ਕਈ ਵੱਡੇ ਐਲਾਨ ਕੀਤੇ ਗਏ ਸਨ। ਫਿਲਹਾਲ ਹੁਣ ਦੇਖਣਾ ਹੋਵੇਗਾ ਕੀ ਕੇਜਰੀਵਾਲ ਇਸ ਦੌਰੇ ਦੌਰਾਨ ਕੋਈ ਵੱਡਾ ਸਿਆਸੀ ਧਮਾਕਾ ਕਰਦੇ ਹਨ ਜਾ ਨਹੀਂ।