ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾ ਦੇਣ ‘ਤੇ ਪੰਜਾਬ ਵਿੱਚ ਵੀ ਸਿਆਸਤ ਭਖ ਗਈ ਹੈ। ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕੀਤਾ ਕਿ ਸੀ. ਐੱਮ. ਚੰਨੀ ਨੇ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ ਹੈ।
ਉਨ੍ਹਾਂ ਕਿਹਾ ਕਿ 50 ਹਜ਼ਾਰ ਵਰਗ ਕਿਲੋਮੀਟਰ ਦਾ ਅੱਧਾ ਹਿੱਸਾ ਬੀ. ਐੱਸ. ਐੱਫ. ਨੂੰ ਸੌਂਪ ਦਿੱਤਾ ਗਿਆ ਹੈ। ਕੀ ਅਣਜਾਣੇ ਵਿੱਚ ਅੱਧਾ ਪੰਜਾਬ ਕੇਂਦਰ ਦੇ ਹਵਾਲੇ ਕਰ ਦਿੱਤਾ ਗਿਆ ਹੈ? ਕੀ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਖੜ੍ਹੀ ਰਹੇਗੀ? ਇਸ ਟਵੀਟ ਵਿੱਚ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੀ. ਐੱਮ. ਚੰਨੀ ਦੀ ਮੁਲਾਕਾਤ ਦਾ ਵੀ ਹਵਾਲਾ ਦਿੱਤਾ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ 5 ਅਕਤੂਬਰ ਨੂੰ ਚੰਨੀ ਅਮਿਤ ਸ਼ਾਹ ਨੂੰ ਮਿਲੇ ਸਨ, ਜਿਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਦੱਸਿਆ ਸੀ ਕਿ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੂੰ ਸੀਲ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਪਾਕਿਸਤਾਨ ਤੋਂ ਡਰੱਗਸ ਤੇ ਨਸ਼ੇ ਦੀ ਸਪਲਾਈ ਨੂੰ ਰੋਕਿਆ ਜਾ ਸਕੇ। ਇਸ ਦੇ ਆਧਾਰ ‘ਤੇ ਹੀ ਸੁਨੀਲ ਜਾਖਰ ਨੇ ਚੰਨੀ ‘ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਕੇਂਦਰ ਤੋਂ ਕੁਝ ਵੀ ਮੰਗਣ ਤੋਂ ਪਹਿਲਾਂ ਸਾਵਧਾਨੀ ਵਰਤਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਵਿਚ ਬੀ.ਐੱਸ.ਐਫ. ਦੇ ਅਧਿਕਾਰ ਵਧਾ ਦਿੱਤੇ ਗਏ ਹਨ | ਬੀ. ਐੱਸ. ਐਫ. ਦੇ ਅਧਿਕਾਰ ‘ਚ ਇਜ਼ਾਫਾ ਕਰਦੇ ਹੋਏ ਹੁਣ 15 ਦੀ ਥਾਂ 50 ਕਿੱਲੋਮੀਟਰ ਤੱਕ ਤਲਾਸ਼ੀ ਦਾ ਦਾਇਰਾ ਵਧਾ ਦਿੱਤਾ ਗਿਆ ਹੈ | ਬੀ. ਐੱਸ. ਐਫ. ਹੁਣ ਪੱਛਮੀ ਬੰਗਾਲ, ਪੰਜਾਬ ਅਤੇ ਆਸਾਮ ਦੀ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਤਲਾਸ਼ੀ ਅਤੇ ਗ੍ਰਿਫ਼ਤਾਰੀਆਂ ਕਰ ਸਕਦੀ ਹੈ |
ਵੀਡੀਓ ਲਈ ਕਲਿੱਕ ਕਰੋ-
Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe
ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ ਅਤੇ ਹੁਣ ਬੀਐਸਐਫ ਅਧਿਕਾਰੀਆਂ ਨੂੰ ਪੰਜਾਬ, ਅਸਾਮ ਤੇ ਬੰਗਾਲ ‘ਚ 50 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਤੱਕ ਗ੍ਰਿਫਤਾਰੀ, ਤਲਾਸ਼ੀ ਅਤੇ ਜ਼ਬਤ ਕਰਨ ਦੇ ਅਧਿਕਾਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ! ਪੰਜਾਬ ‘ਚ BSF ਨੂੰ 50 ਕਿਮੀ. ਦੇ ਦਾਇਰੇ ‘ਚ ਪੁਲਸ ਦੀ ਤਰਜ਼ ‘ਤੇ ਗ੍ਰਿਫਤਾਰੀ ਦੇ ਮਿਲੇ ਅਧਿਕਾਰ
ਹੁਣ ਬੀਐਸਐਫ ਅਸਾਮ, ਪੱਛਮੀ ਬੰਗਾਲ ਅਤੇ ਪੰਜਾਬ ਵਿੱਚ ਪੁਲਿਸ ਦੀ ਤਰਜ਼ ‘ਤੇ ਬੰਗਲਾਦੇਸ਼ ਅਤੇ ਪਾਕਿਸਤਾਨ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀਆਂ ਕਰ ਸਕੇਗਾ। ਪਹਿਲਾਂ ਇਹ ਦਾਇਰਾ 15 ਕਿਲੋਮੀਟਰ ਤੱਕ ਦਾ ਸੀ। ਇਸ ਤੋਂ ਇਲਾਵਾ ਬੀਐਸਐਫ ਨਾਗਾਲੈਂਡ, ਮਿਜ਼ੋਰਮ, ਤ੍ਰਿਪੁਰਾ, ਮਣੀਪੁਰ ਅਤੇ ਲੱਦਾਖ ਵਿੱਚ ਵੀ ਤਲਾਸ਼ੀ ਅਤੇ ਗ੍ਰਿਫਤਾਰੀ ਕਰ ਸਕੇਗਾ।