ਪੰਜਾਬ ਵਿਚ ਬੀ. ਐੱਸ. ਐੱਫ. ਦਾ ਅਧਿਕਾਰ ਦਾਇਰਾ ਵਧਾਏ ਜਾਣ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੂੰ ਸਿਆਸਤ ਵਿਚ ਨਾ ਖਿੱਚੋ, ਬੀ. ਐੱਸ. ਐੱਫ. ਦੀ ਮੌਜੂਦਗੀ ਨਾਲ ਪੰਜਾਬ ਨੂੰ ਮਜ਼ਬੂਤੀ ਮਿਲੇਗੀ।
ਇਹ ਵੀ ਪੜ੍ਹੋ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਹੋਏ ਭਰਤੀ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਸ਼ਮੀਰ ਵਿਚ ਸਾਡੇ ਫ਼ੌਜੀ ਸ਼ਹੀਦ ਹੋ ਰਹੇ ਹਨ। ਪਾਕਿਸਤਾਨ ਵੱਲੋਂ ਜ਼ਿਆਦਾ ਤੋਂ ਜ਼ਿਆਦਾ ਹਥਿਆਰ ਅਤੇ ਨਸ਼ੀਲੀਆਂ ਦਵਾਈਆਂ ਪੰਜਾਬ ਵਿੱਚ ਭੇਜੀਆਂ ਜਾ ਰਹੀਆਂ ਹਨ, ਅਜਿਹੇ ਵਿਚ ਬੀ. ਐੱਸ. ਐੱਫ. ਦੀ ਮੌਜੂਦਗੀ ਅਤੇ ਤਾਕਤ ਹੀ ਸਾਨੂੰ ਮਜ਼ਬੂਤ ਬਣਾਏਗੀ। ਸੁਰੱਖਿਆ ਬਲਾਂ ਨੂੰ ਸਿਆਸਤ ਵਿਚ ਨਹੀਂ ਖਿੱਚਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਰਾਜਨੀਤੀ ਤੋਂ ਉੱਪਰ ਉੱਠਣਾ ਪਵੇਗਾ, ਜਦੋਂ ਭਾਰਤ ਦੀ ਸੁਰੱਖਿਆ ਦਾਅ ‘ਤੇ ਹੋਵੇ, ਜਿਵੇਂ ਕਿ ਹੁਣ ਹੈ।
ਦੱਸ ਦੇਈਏ ਕਿ ਹੁਣ ਬੀਐਸਐਫ ਅਸਾਮ, ਪੱਛਮੀ ਬੰਗਾਲ ਅਤੇ ਪੰਜਾਬ ਵਿੱਚ ਪੁਲਿਸ ਦੀ ਤਰਜ਼ ‘ਤੇ ਬੰਗਲਾਦੇਸ਼ ਅਤੇ ਪਾਕਿਸਤਾਨ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀਆਂ ਕਰ ਸਕੇਗਾ। ਪਹਿਲਾਂ ਇਹ ਦਾਇਰਾ 15 ਕਿਲੋਮੀਟਰ ਤੱਕ ਦਾ ਸੀ। ਇਸ ਤੋਂ ਇਲਾਵਾ ਬੀਐਸਐਫ ਨਾਗਾਲੈਂਡ, ਮਿਜ਼ੋਰਮ, ਤ੍ਰਿਪੁਰਾ, ਮਣੀਪੁਰ ਅਤੇ ਲੱਦਾਖ ਵਿੱਚ ਵੀ ਤਲਾਸ਼ੀ ਅਤੇ ਗ੍ਰਿਫਤਾਰੀ ਕਰ ਸਕੇਗਾ।
ਹਾਲਾਂਕਿ, ਇਸਦੇ ਨਾਲ ਗੁਜਰਾਤ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਘਟਾ ਦਿੱਤਾ ਗਿਆ ਹੈ ਅਤੇ ਸਰਹੱਦ ਦੀ ਹੱਦ 80 ਕਿਲੋਮੀਟਰ ਤੋਂ ਘਟਾ ਕੇ 50 ਕਿਲੋਮੀਟਰ ਕਰ ਦਿੱਤੀ ਗਈ ਹੈ, ਜਦੋਂ ਕਿ ਰਾਜਸਥਾਨ ਵਿੱਚ ਦਾਇਰਾ ਖੇਤਰ ਪਹਿਲਾਂ ਵਾਂਗ 50 ਕਿਲੋਮੀਟਰ ਰੱਖਿਆ ਗਿਆ ਹੈ। ਪੰਜ ਉੱਤਰ -ਪੂਰਬੀ ਸੂਬਿਆਂ ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਤ੍ਰਿਪੁਰਾ ਅਤੇ ਮਣੀਪੁਰ ਲਈ ਕੋਈ ਹੱਦ ਤੈਅ ਨਹੀਂ ਕੀਤੀ ਗਈ ਹੈ। ਇਸਦੇ ਨਾਲ ਹੀ ਜੰਮੂ -ਕਸ਼ਮੀਰ ਅਤੇ ਲੱਦਾਖ ਵਿੱਚ ਵੀ ਸਰਹੱਦ ਤੈਅ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ-