ਭਾਰਤ ਦੇ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਡਾ. ਸਿੰਘ ਨੂੰ ਬੁਖਾਰ ਤੇ ਕਮਜ਼ੋਰੀ ਦੀ ਸ਼ਿਕਾਇਤ ਹੈ, ਉਥੇ ਉਨ੍ਹਾਂ ਨੂੰ ਤਰਲ ਪਦਾਰਥ ਹੀ ਦਿੱਤਾ ਜਾ ਰਿਹਾ ਹੈ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। 88 ਸਾਲ ਦੇ ਡਾ. ਸਿੰਘ ਦਾ ਇਲਾਜ ਏਮਜ਼ ਦੇ ਸੀ. ਐੱਨ. ਟਾਵਰ ਵਿਚ ਕੀਤਾ ਜਾ ਰਿਹਾ ਹੈ। ਮਨਮੋਹਨ ਸਿੰਘ ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਦੀ ਅਗਵਾਈ ‘ਚ ਡਾਕਟਰਾਂ ਦੀ ਇਕ ਟੀਮ ਦੀ ਨਿਗਰਾਨੀ ਵਿਚ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਾ. ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਲਈ ਕਾਮਨਾ ਕੀਤੀ। ਬਾਦਲ ਨੇ ਕਿਹਾ ਕਿ ਮੈਂ ਹਮੇਸ਼ਾ ਡਾ. ਸਿੰਘ ਦਾ ਨਿੱਜੀ ਤੌਰ ‘ਤੇ ਇੱਕ ਪਿਤਾ ਵਜੋਂ ਆਦਰ-ਸਤਿਕਾਰ ਕੀਤਾ। ਮੈਂ ਉਨ੍ਹਾਂ ਦੀ ਚੰਗੀ ਸਿਹਤ ਤੇ ਲੰਬੀ ਜ਼ਿੰਦਗੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।
ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।
ਵੀਡੀਓ ਲਈ ਕਲਿੱਕ ਕਰੋ-