ਪੰਜਾਬ ਵਿਚ ਬਿਜਲੀ ਸੰਕਟ ਅਜੇ ਟਲਿਆ ਨਹੀਂ ਹੈ। ਲੋਕਾਂ ਨੂੰ ਲੰਬੇ-ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਸੰਕਟ ਨੂੰ ਦੂਰ ਕਰਨ ਲਈ ਪਾਵਰਕਾਮ ਵੱਲੋਂ ਮਹਿੰਗੀਆਂ ਦਰਾਂ ‘ਤੇ ਬਿਜਲੀ ਖਰੀਦੀ ਜਾ ਰਹੀ ਹੈ ਜਿਸ ਕਾਰਨ ਸਰਕਾਰ ‘ਤੇ ਵਾਧੂ ਵਿੱਤੀ ਬੋਝ ਪੈ ਰਿਹਾ ਹੈ। ਬਿਜਲੀ ਕੱਟਾਂ ਦਾ ਸਭ ਤੋਂ ਵੱਧ ਬੋਝ ਉਦਯੋਗਿਕ ਇਕਾਈਆਂ ‘ਤੇ ਪੈ ਰਿਹਾ ਹੈ। ਬਿਜਲੀ ਕੱਟਾਂ ਦੇ ਚੱਲਦਿਆਂ ਜ਼ਿਆਦਾਤਰ ਉਦਯੋਗਿਕ ਇਕਾਈਆਂ ਜਨਰੇਟਰਾਂ ਦੇ ਸਹਾਰੇ ਚੱਲ ਰਹੀਆਂ ਹਨ। ਪਰ ਇਨ੍ਹਾਂ ਨੂੰ ਚਲਾਉਣ ਵਿਚ ਪ੍ਰਤੀ ਯੂਨਿਟ 17 ਰੁਪਏ ਜਾਂ ਇਸ ਤੋਂ ਜ਼ਿਆਦਾ ਦਾ ਖਰਚਾ ਆ ਰਿਹਾ ਹੈ।
ਇਹ ਵੀ ਪੜ੍ਹੋ : ਵਿਦੇਸ਼ ਤੋਂ ਆਏ ਗੁਰਦਾਸਪੁਰ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ
ਹੈਂਡ ਟੂਲ ਐਸੋਸੀਏਸ਼ਨ ਦੇ ਪ੍ਰਧਾਨ ਐਸਸੀ ਰਲਹਾਨ ਨੇ ਦੱਸਿਆ ਕਿ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਉਨ੍ਹਾਂ ਦਾ ਕੰਮਕਾਜ ਕਾਫੀ ਪ੍ਰਭਾਵਿਤ ਹੋਇਆਹੈ। ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇ ਅਧਿਕਾਰੀ ਸਾਨੂੰ ਬਿਜਲੀ ਕੱਟਾਂ ਬਾਰੇ ਪਹਿਲਾਂ ਤੋਂ ਸੂਚਿਤ ਕਰ ਦੇਣ ਤਾਂ ਉਦਯੋਗ ਉਸ ਅਨੁਸਾਰ ਉਤਪਾਦਨ ਦੀ ਯੋਜਨਾ ਬਣਾ ਸਕਦਾ ਹੈ। ਦੋ ਤੋਂ ਤਿੰਨ ਘੰਟਿਆਂ ਦੇ ਅਣਐਲਾਨੇ ਬਿਜਲੀ ਕੱਟ ਦਿਨ ਦੀ ਸਾਰੀ ਪਲਾਨਿੰਗ ਨੂੰ ਖਰਾਬ ਕਰ ਦਿੰਦੇ ਹਨ, ਜਿਸ ਕਾਰਨ ਸਪਲਾਈ ਉਤਪਾਦਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਫੈਡਰੇਸ਼ਨ ਆਫ਼ ਪੰਜਾਬ ਸਮਾਲ ਇੰਡਸਟਰੀਜ਼ ਐਸੋਸੀਏਸ਼ਨ (FOPSIA) ਦੇ ਪ੍ਰਧਾਨ ਬਦੀਸ਼ ਜਿੰਦਲ ਨੇ ਦੱਸਿਆ ਕਿ ਮੌਜੂਦਾ ਹਾਲਾਤਾਂ ਵਿਚ ਉਦਯੋਗਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਵੀਡੀਓ ਦੇਖਣ ਲਈ ਕਲਿੱਕ ਕਰੋ :
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਉਨ੍ਹਾਂ ਕਿਹਾ ਕਿ ਰੋਜ਼ਾਨਾ 3 ਤੋਂ 5 ਘੰਟਿਆਂ ਦੇ ਕੱਟ ਲੱਗ ਰਹੇ ਹਨ, ਜਿਸ ਕਾਰਨ ਉਤਪਾਦਨ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਲਗਾਤਾਰ ਬਿਜਲੀ ਕੱਟਾਂ ਕਾਰਨ ਸਟੀਲ ਜਾਂ ਪਲਾਸਟਿਕ ਉਦਯੋਗਾਂ ਨੂੰ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਇਸ ਨਾਲ ਉਤਪਾਦਨ ਦੀ ਲਾਗਤ ਵਧ ਰਹੀ ਹੈ ਅਤੇ ਮਜ਼ਦੂਰਾਂ ਵਿੱਚ ਬੇਚੈਨੀ ਹੈ ਕਿਉਂਕਿ ਉਹ ਲੰਮੇ ਸਮੇਂ ਤੱਕ ਵਿਹਲੇ ਬੈਠਣ ਲਈ ਮਜਬੂਰ ਹਨ। ਇਸ ਤੋਂ ਪਹਿਲਾਂ ਕੋਰੋਨਾ ਮਹਾਮਾਰੀ ਅਤੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਦੇ ਉਦਯੋਗਾਂ ਕਾਫੀ ਪ੍ਰਭਾਵਿਤ ਹੋਏ ਹਨ ਤੇ ਹੁਣ ਬਿਜਲੀ ਕੱਟ ਉਦਯੋਗਾਂ ਲਈ ਹੋਰ ਵੀ ਘਾਤਕ ਸਾਬਤ ਹੋ ਰਹੇ ਹਨ।