ਸਰਹੱਦ ਨਾਲ ਲੱਗਦੇ 50 ਕਿਲੋਮੀਟਰ ਤੱਕ ਦੇ ਖੇਤਰਾਂ ਵਿੱਚ ਸੀਮਾ ਸੁਰੱਖਿਆ ਬਲ (ਬੀਐਫਐਸ) ਨੂੰ ਦਿੱਤੇ ਗਏ ਅਧਿਕਾਰਾਂ ਨੂੰ ਲੈ ਕੇ ਪੰਜਾਬ ਵਿੱਚ ਭਖੀ ਸਿਆਸਤ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਮਾਮਲੇ ‘ਚ ਭਾਜਪਾ ਦੇ ਨਾਲ-ਨਾਲ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਨਿਸ਼ਾਨੇ ‘ਤੇ ਹਨ। ਇਸ ਫੈਸਲੇ ਦੇ ਖਿਲਾਫ ਸ਼੍ਰੋਮਣੀ ਅਕਾਲੀ ਬਾਦਲ ਨੇ ਚੰਡੀਗੜ੍ਹ ਵਿੱਚ ਪੰਜਾਬ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਇਸ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਹਿੱਸਾ ਲਿਆ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਫੈਸਲਾ ਗਲਤ ਹੈ। ਇਸ ਨੂੰ ਲਾਗੂ ਕਰਨਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਸਫਲਤਾ ਹੈ, ਇਸ ਲਈ ਉਨ੍ਹਾਂ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਹੱਕਾਂ ‘ਤੇ ਸਿੱਧਾ ਡਾਕਾ ਮਾਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਕੇਂਦਰ ਸਰਕਾਰ ਨੇ ਬੀਐਸਐਫ ਨੂੰ ਸਰਹੱਦ ਦੇ ਨਾਲ 50 ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ ਖੇਤਰਾਂ ਵਿੱਚ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਫੈਸਲੇ ਦੇ ਤੁਰੰਤ ਬਾਅਦ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ, ਕਾਂਗਰਸੀ ਆਗੂ ਸੁਨੀਲ ਜਾਖੜ, ਅਕਾਲੀ ਆਗੂ ਦਲਜੀਤ ਚੀਮਾ ਅਤੇ ਸੁਖਬੀਰ ਬਾਦਲ ਨੇ ਇਸ ਦਾ ਵਿਰੋਧ ਕੀਤਾ ਅਤੇ ਇਹ ਲਗਾਤਾਰ ਦੂਜੇ ਦਿਨ ਭਾਵ ਵੀਰਵਾਰ ਨੂੰ ਜਾਰੀ ਰਿਹਾ।
ਇਹ ਵੀ ਪੜ੍ਹੋ : ਪੰਜਾਬ ‘ਚ ਸਾਜਿਸ਼ੀ ਨੀਤੀਆਂ ਨਾਲ ਬੁਰੀ ਤਰ੍ਹਾਂ ਪਛਾੜਿਆ ਗਿਆ ਪੱਛੜੀਆਂ ਸ਼੍ਰੇਣੀਆਂ ਨੂੰ : ਜਸਵੀਰ ਸਿੰਘ ਗੜ੍ਹੀ
ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਫੈਸਲੇ ਦੇ ਹੱਕ ਵਿੱਚ ਆਏ ਹਨ। ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਕਿਹਾ ਸੀ ਕਿ ਇਸ ਫੈਸਲੇ ਨਾਲ ਬੀਐਸਐਫ ਦੀ ਤਾਕਤ ਵਧੇਗੀ।