ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮੋਹਾਲੀ ਹਲਕੇ ਵਿੱਚ ਵੱਡਾ ਹੁਲਾਰਾ ਮਿਲਿਆ ਹੈ ਜਦੋਂ ਸਾਬਕਾ ਲੇਬਰਫੈੱਡ ਮੈਨੇਜਿੰਗ ਡਾਇਰੈਕਟਰ ਪਰਵਿੰਦਰ ਸਿੰਘ ਸੋਹਾਣਾ ਇਲਾਕੇ ਦੇ ਕਈ ਸੀਨੀਅਰ ਆਗੂਆਂ ਦੇ ਨਾਲ ਪਾਰਟੀ ਵਿੱਚ ਦੁਬਾਰਾ ਸ਼ਾਮਲ ਹੋਏ।
ਸੋਹਾਣਾ ਅਤੇ ਉਨ੍ਹਾਂ ਦੀ ਟੀਮ ਸਣੇ ਸਾਬਕਾ ਬਲਾਕ ਸੰਮਤੀ ਮੈਂਬਰ ਅਮਰਜੀਤ ਸਿੰਘ ਮੌਲੀ, ਨੰਬਰਦਾਰ ਬਲਜੀਤ ਸਿੰਘ ਡੇਅਰੀ, ਲੈਂਡ ਮਾਰਗੇਜ ਬੈਂਕ ਦੇ ਸਾਬਕਾ ਚੇਅਰਮੈਨ ਮਨਮੋਹਨ ਸਿੰਘ ਅਤੇ ਨੰਬਰਦਾਰ ਕਰਮਜੀਤ ਸਿੰਘ ਦਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਵਾਪਸ ਆਉਣ ‘ਤੇ ਸਵਾਗਤ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸੋਹਾਣਾ ਅਤੇ ਉਨ੍ਹਾਂ ਦੀ ਟੀਮ ਦੇ ਹੋਰ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਬਣਦਾ ਸਨਮਾਨ ਅਤੇ ਮਾਨਤਾ ਦਿੱਤੀ ਜਾਵੇਗੀ।
ਇਸ ਮੌਕੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੋਹਾਲੀ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਉੱਤਰੀ ਭਾਰਤ ਦੇ ਮੋਹਰੀ ਸ਼ਹਿਰ ਵਜੋਂ ਉੱਭਰਿਆ ਸੀ। ਸਾਡੀ ਸਰਕਾਰ ਦੌਰਾਨ ਮੋਹਾਲੀ ਦਾ ਸਰਵਪੱਖੀ ਵਿਕਾਸ ਹੋਇਆ ਸੀ।
ਇੱਕ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਐਕਸਪ੍ਰੈਸਵੇਅ ਤੱਕ ਅਤੇ ਵਿਸ਼ਵ ਪੱਧਰੀ ਸੰਸਥਾਵਾਂ ਜਿਵੇਂ ਇੰਟਰਨੈਸ਼ਨਲ ਸਕੂਲ ਆਫ਼ ਬਿਜ਼ਨੈੱਸ (ਆਈਐਸਬੀ) ਅਤੇ ਆਈਟੀ ਪਾਵਰ ਹਾਊਸ ਇਨਫੋਸਿਸ ਲਿਆਉਣ ਦੇ ਨਾਲ ਇਸਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦੀ ਅਸੀਂ ਨੀਂਹ ਰੱਖੀ। ਬਦਕਿਸਮਤੀ ਨਾਲ ਕਾਂਗਰਸ ਸਰਕਾਰ ਨੇ ਮੋਹਾਲੀ ਵਿੱਚ ਇੱਕ ਵੀ ਪ੍ਰਾਜੈਕਟ ਸ਼ਾਮਲ ਨਹੀਂ ਕੀਤਾ। ਅਸਲ ਵਿੱਚ ਇਹ ਸ਼ਹਿਰ ਦੀ ਸਾਂਭ -ਸੰਭਾਲ ਨੂੰ ਵੀ ਯਕੀਨੀ ਨਹੀਂ ਬਣਾ ਸਕਿਆ।
ਸ. ਬਾਦਲ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ‘ਤੇ ਵੀ ਤਿੱਖਾ ਹਮਲਾ ਕੀਤਾ ਜਿਸ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੋਹਾਲੀ ਲਈ ਕੁਝ ਨਹੀਂ ਕੀਤਾ ਪਰ ਵਪਾਰਕ ਟਰੱਸਟ ਬਣਾਉਣ ਲਈ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਕੇ ਇਸ ਦੇ ਸੋਮਿਆਂ ਨੂੰ ਲੁੱਟਿਆ।
ਉਨ੍ਹਾਂ ਕਿਹਾ ਕਿ ਸਿੱਧੂ ਨੇ ਕੋਵਿਡ ਮਹਾਂਮਾਰੀ ਦੌਰਾਨ ਕਿੱਟਾਂ ਦੀ ਖਰੀਦ ਵਿੱਚ ਘਪਲੇ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਦੇ ਘਪਲੇ ਵਿੱਚ ਸ਼ਾਮਲ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਸਾਬਕਾ ਮੰਤਰੀ ਸੂਬੇ ਵਿੱਚ ਆਪਣੀਆਂ ਸਾਰੀਆਂ ਭ੍ਰਿਸ਼ਟ ਸਰਗਰਮੀਆਂ ਲਈ ਜਵਾਬਦੇਹ ਹੋਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਜਦੋਂ ਉਹ ਦਿੱਲੀ ਵਿੱਚ ਕਿਸੇ ਵੀ ਵਾਅਦੇ ਨੂੰ ਲਾਗੂ ਕਰਨ ਵਿੱਚ ਅਸਫਲ ਰਹੇ ਸਨ ਤਾਂ ਉਹ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਭ ਤੋਂ ਮਹਿੰਗੀਆਂ ਬਿਜਲੀ ਦਰਾਂ ਵਾਲੇ ਸੂਬਿਆਂ ਵਿੱਚੋਂ ਇੱਕ ਦਿੱਲੀ ਹੈ। ਇੱਥੋਂ ਤੱਕ ਕਿ 200 ਯੂਨਿਟ ਦੀ ਸ਼ਰਤ ਨਾਲ ਮੁਫਤ ਸਹੂਲਤ ਵੀ ਇੱਕ ਧੋਖਾ ਹੈ ਕਿਉਂਕਿ ਇਹ ਸਿਰਫ ਤਾਂ ਹੀ ਲਾਗੂ ਹੁੰਦੀ ਹੈ ਜੇ ਖਪਤ 200 ਯੂਨਿਟ ਤੋਂ ਘੱਟ ਹੋਵੇ।
ਬਾਦਲ ਨੇ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਦਾ ਵੀ ਮਜ਼ਾਕ ਉਡਾਉਂਦਿਆਂ ਕਿਹਾ ਕਿ ਉਨ੍ਹਾਂ ਕੋਲ ਇੱਕ ਵੀ ਅਜਿਹਾ ਪੰਜਾਬੀ ਨਹੀਂ ਹੈ ਜੋ ਉਨ੍ਹਾਂ ਦੀ ਪਾਰਟੀ ਵੱਲੋਂ ਕੋਈ ਗਾਰੰਟੀ ਦੇ ਸਕੇ ਕਿਉਂਕਿ ਉਹ ਜਾਣਦੇ ਹਨ ਕਿ ਕੇਜਰੀਵਾਲ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਰਵਿੰਦਰ ਸੋਹਾਣਾ ਦਾ ਮੁੜ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸੋਹਾਣਾ ਇੱਕ ਮਿਹਨਤੀ ਨੇਤਾ ਹਨ, ਜਿਨ੍ਹਾਂ ਨੇ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਨਹੀਂ ਬੋਲਿਆ ਭਾਵੇਂ ਉਨ੍ਹਾਂ ਨੇ ਪਾਰਟੀ ਨੂੰ ਛੱਡ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਏਗਾ।
ਇਹ ਵੀ ਪੜ੍ਹੋ : ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ CM ਚੰਨੀ ਨੇ ਚੁੱਕਿਆ ਵੱਡਾ ਕਦਮ
ਇਸ ਮੌਕੇ ਹਾਜ਼ਰ ਹੋਰਨਾਂ ਆਗੂਆਂ ਵਿੱਚ ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਐਨ ਕੇ ਸ਼ਰਮਾ, ਪਰਮਜੀਤ ਕੌਰ ਲਾਂਡਰਾਂ, ਕੁਲਦੀਪ ਕੌਰ ਕੰਗ, ਹਰਦੀਪ ਸਿੰਘ ਅਤੇ ਪਰਮਬੰਸ ਰੋਮਾਣਾ ਸ਼ਾਮਲ ਸਨ।