ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੁੱਖ ਮੰਤਰੀ ਨਾਲ ਸਬੰਧਤ ਸੋਸ਼ਲ ਮੀਡੀਆ ‘ਤੇ ਜਾਤੀਵਾਦੀ ਟਿੱਪਣੀਆਂ ਕਰਨ ਦੇ ਮਾਮਲੇ ਦੀ ਜਾਂਚ ਮੁਕੰਮਲ ਕਰਨ ਲਈ ਜਾਂਚ ਬਿਊਰੋ ਨੂੰ ਲਗਭਗ ਇੱਕ ਮਹੀਨੇ ਦਾ ਸਮਾਂ ਦਿੰਦਿਆਂ ਆਪਣੀ ਰਿਪੋਰਟ 16 ਨਵੰਬਰ 2021 ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।
ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਫੇਸਬੁੱਕ ‘ਤੇ ਇੱਕ ਵਿਅਕਤੀ ਨੇ ਮੁੱਖ ਮੰਤਰੀ ਪੰਜਾਬ ਬਾਰੇ ਜਾਤੀਵਾਦੀ ਅਤੇ ਭੱਦੀਆਂ ਟਿੱਪਣੀਆਂ ਕੀਤੀਆਂ ਸਨ, ਜਿਸ ਦਾ ਨੋਟਿਸ ਲੈਂਦੇ ਹੋਏ ਕਮਿਸ਼ਨ ਨੇ ਜਾਂਚ ਬਿਊਰੋ ਪੰਜਾਬ ਨੂੰ ਜਾਂਚ ਲਈ ਕਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਡਾਇਰੈਕਟਰ ਜਾਂਚ ਬਿਊਰੋ ਵੱਲੋਂ ਪੇਸ਼ ਏ.ਆਈ.ਜੀ. ਬਲਰਾਜ ਸਿੰਘ ਨੇ ਲਿਖਤੀ ਰੂਪ ਵਿੱਚ ਦੱਸਿਆ ਕਿ ਏ.ਆਈ.ਜੀ. ਪੁਲਿਸ ਨੂੰ ਪ੍ਰਾਪਤ ਰਿਪੋਰਟ ਅਨੁਸਾਰ ਸਟੇਟ ਸਾਈਬਰ ਕ੍ਰਾਈਮ ਸੈੱਲ ਨੀਲਾਂਬਰੀ ਜਗਦਲੇ, ਭਾਰਤੀ ਦੰਡਾਵਲੀ ਦੀ ਧਾਰਾ 153-ਏ ਅਤੇ ਐਸ.ਸੀ./ਐਸ.ਟੀ. ਐਕਟ, 1989 ਦੀ ਧਾਰਾ 3 (1) (x) ਅਧੀਨ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਫੇਜ਼ -4, ਮੋਹਾਲੀ ਸ਼ਹਿਰ ‘ਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੀ ਨਵਜੋਤ ਸਿੱਧੂ ਬਣੇ ਰਹਿਣਗੇ ਪੰਜਾਬ ਦੇ ਪ੍ਰਧਾਨ? ਮੀਟਿੰਗ ਤੋਂ ਬਾਅਦ ਜਾਣੋ ਕੀ ਕਿਹਾ ਹਰੀਸ਼ ਰਾਵਤ ਨੇ
ਪੁਲਿਸ ਅਧਿਕਾਰੀ ਮੁਤਾਬਕ ਵਿਵਾਦਤ ਫੇਸਬੁੱਕ ਪੋਸਟ ਅਤੇ ਸੰਬੰਧਤ ਫੇਸਬੁੱਕ ਆਈਡੀ ਨੂੰ ਚਲਾਉਣ ਵਾਲੇ ਵਿਅਕਤੀ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਫ਼ੌਜਦਾਰੀ ਪ੍ਰਕਿਰਿਆ ਸੰਹਿਤਾ ਦੀ ਧਾਰਾ 91 ਦੇ ਤਹਿਤ ਫੇਸਬੁੱਕ ਲੀਗਲ ਅਥਾਰਟੀ ਨੂੰ ਨੋਟਿਸ ਭੇਜਿਆ ਗਿਆ ਸੀ, ਜਿਸ ਦੇ ਜਵਾਬ ਵਿੱਚ ਫੇਸਬੁੱਕ ਲੀਗਲ ਅਥਾਰਟੀ ਵੱਲੋਂ ਵਿਵਾਦਿਤ ਪੋਸਟ ਨੂੰ ਮਿਟਾ ਦਿੱਤਾ ਗਿਆ ਸੀ, ਪਰ ਇਸ ਫੇਸਬੁੱਕ ਆਈ.ਡੀ. ਨੂੰ ਚਲਾਉਣ ਵਾਲੇ ਵਿਅਕਤੀ ਨਾਲ ਜੁੜੀ ਜਾਣਕਾਰੀ ਅਜੇ ਪ੍ਰਾਪਤ ਨਹੀਂ ਹੋਈ ਹੈ। ਜਾਣਕਾਰੀ ਮਿਲਣ ਤੋਂ ਬਾਅਦ ਅਗਲੀ ਜਾਂਚ ਅਮਲ ਵਿੱਚ ਲਿਆਂਦੀ ਜਾਵੇਗੀ।
ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਪੁਲਿਸ ਨੂੰ ਛੇਤੀ ਤੋਂ ਛੇਤੀ ਜਾਂਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਅਤੇ 16 ਨਵੰਬਰ, 2021 ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ।