ਚੰਡੀਗੜ: ਪੰਜਾਬ ਰਾਜ ਵਿੱਚ ਵੀਰਵਾਰ ਨੂੰ ਝੋਨੇ ਦੀ ਖਰੀਦ ਦੇ ਬਾਹਰਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 397056 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਬਾਹਰਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 2038846 ਮੀਟਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 24012 ਮੀਟਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਬਾਹਰਵੇਂ ਦਿਨ 401277.50 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 2169334 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿੱਚੋਂ 2062858 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 2108.82 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।