ਭਗਤਾ ਭਾਈ: ਸਥਾਨਕ ਸ਼ਹਿਰ ਨਜ਼ਦੀਕ ਪਿੰਡ ਗੁੰਮਟੀ ਕਲਾਂ ਵਿਖੇ ਪਿਛਲੀ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ। ਸੇਵਾ ਕੇਂਦਰ ਦੀ ਸਹੂਲਤ ਪਿਛਲੇ ਦਿਨੀਂ ਕਾਂਗਰਸ ਸਰਕਾਰ ਵੱਲੋਂ ਬੰਦ ਕਰਨ ਦੇ ਰੋਸ ਵਜੋਂ ਪਿੰਡ ਗੁੰਮਟੀ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਹਰਨੇਕ ਸਿੰਘ ਗੁਮਟੀ ਕਲਾਂ ਅਤੇ ਕ੍ਰਾਂਤੀਕਾਰੀ ਦੇ ਆਗੂ ਸੁਖਦੇਵ ਸਿੰਘ ਅਤੇ ਪਿੰਡ ਦੇ ਲੋਕਾਂ ਨੇ ਪਾਰਟੀ ਬਾਜੀ ਤੋਂ ਉਪਰ ਉੱਠ ਕੇ ਭਾਰੀ ਇਕੱਠ ਕੀਤਾ।

ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਕਿਹਾ ਕਿ ਇਸ ਸੰਬੰਧ ਵਿੱਚ ਗੁਰਪ੍ਰੀਤ ਸਿੰਘ ਕਾਂਗੜ ਨੂੰ ਵੀ ਮਿਲਿਆ ਗਿਆ ਸੀ ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਸੇਵਾ ਕੇਂਦਰ ਦੀ ਸਹੂਲਤ ਮੁੜ ਤੋਂ ਜਲਦ ਚਾਲੂ ਕੀਤੀ ਜਾਵੇਗੀ। ਪਰ ਇੱਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਸੇਵਾ ਕੇਂਦਰ ਚਾਲੂ ਨਹੀਂ ਕੀਤਾ ਗਿਆ।
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

ਇਸ ਮੌਕੇ ਪਿੰਡ ਵਾਸੀਆਂ ਨੇ ਇੱਕਠੇ ਹੋ ਕੇ ਵਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਠੀ ਅੱਗੇ ਧਰਨਾ ਲਾ ਦਿੱਤਾ ਅਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਜੇਕਰ ਸੇਵਾ ਕੇਂਦਰ ਮੁੜ ਤੋਂ ਜਲਦੀ ਚਾਲੂ ਨਾ ਕੀਤਾ ਗਿਆ ਤਾਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦਾ ਪਿੰਡ ਵੱਲੋਂ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ।























