ਬੰਗਲਾਦੇਸ਼ ਵਿੱਚ ਘੱਟਗਿਣਤੀਆਂ ‘ਤੇ ਹੋ ਰਹੇ ਹਮਲਿਆਂ ਦੇ ਦੌਰਾਨ ਸ਼ੁੱਕਰਵਾਰ ਨੂੰ ਨੋਆਖਲੀ ਦੇ ISKCON ਮੰਦਰ ‘ਤੇ ਹੋਏ ਹਮਲੇ ਅਤੇ ਤੋੜਫੋੜ ਵਿੱਚ ਮੰਦਰ ਦੇ ਮੈਂਬਰ ਪਾਰਥ ਦਾਸ ਦੀ ਮੌਤ ਹੋ ਗਈ। ਉਸਦੀ ਲਾਸ਼ ਮੰਦਰ ਦੇ ਕੋਲ ਸਥਿਤ ਇੱਕ ਛੱਪੜ ਤੋਂ ਬਰਾਮਦ ਹੋਈ ਸੀ। ਸ਼ੁੱਕਰਵਾਰ ਨੂੰ, ਲਗਭਗ 200 ਲੋਕਾਂ ਦੀ ਭੀੜ ਮੰਦਰ ਵਿੱਚ ਦਾਖਲ ਹੋਈ ਅਤੇ ਪਾਰਥ ਦਾਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਅਤੇ ਕਈ ਸ਼ਰਧਾਲੂਆਂ ਦੀ ਕੁੱਟਮਾਰ ਕੀਤੀ। ISKCON ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਅਤੇ ਬੰਗਲਾਦੇਸ਼ ਸਰਕਾਰ ਤੋਂ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਬੰਗਲਾਦੇਸ਼ ਵਿੱਚ ਦੁਰਗਾ ਪੂਜਾ ਦੇ ਸਮਾਗਮ ਦੌਰਾਨ ਕੁਝ ਅਣਪਛਾਤੇ ਬਦਮਾਸ਼ਾਂ ਨੇ ਹਿੰਦੂ ਮੰਦਰਾਂ ਨੂੰ ਨੁਕਸਾਨ ਪਹੁੰਚਾਇਆ, ਜਿਸ ਨਾਲ ਸਰਕਾਰ ਨੂੰ 22 ਜ਼ਿਲ੍ਹਿਆਂ ਵਿੱਚ ਨੀਮ ਫੌਜੀ ਬਲ ਤਾਇਨਾਤ ਕਰਨ ਲਈ ਮਜਬੂਰ ਹੋਣਾ ਪਿਆ। ਵੀਰਵਾਰ ਨੂੰ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਦੰਗਿਆਂ ਵਿੱਚ ਤਿੰਨ ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋਏ ਸਨ। ਇਸ ਦੌਰਾਨ ਦੁਰਗਾ ਪੂਜਾ ਪੰਡਾਲਾਂ ਵਿੱਚ ਤੋੜਫੋੜ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: