ਬੀਤੇ ਦਿਨ ਦਿੱਲੀ ਦੇ ਸਿੰਘੂ ਬਾਰਡਰ ‘ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਅੱਜ ਹੱਤਿਆ ਦੇ ਮਾਮਲੇ ‘ਚ ਫੜ੍ਹੇ ਗਏ ਨਿਹੰਗ ਸਿੰਘ ਸਰਬਜੀਤ ਸਿੰਘ ਦੀ ਪੇਸ਼ੀ ਹੋਵੇਗੀ। ਨਿਹੰਗ ਸਿੰਘ ਸਰਬਜੀਤ ਸਿੰਘ ਨੂੰ ਪੁਲਿਸ ਨੇ ਸਿੰਘੂ ਸਰਹੱਦ ‘ਤੇ ਹੋਈ ਹੱਤਿਆ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।
ਦੇਰ ਰਾਤ ਸਰਬਜੀਤ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕ੍ਰਾਈਮ ਬ੍ਰਾਂਚ ਖਰਖੌਦਾ ਅਤੇ ਕੁੰਡਲੀ ਥਾਣਾ ਦੀ ਪੁਲਿਸ ਸਿਵਲ ਹਸਪਤਾਲ ਲੈ ਕੇ ਪਹੁੰਚੀ ਸੀ। ਦੇਰ ਰਾਤ ਸਿਵਲ ਹਸਪਤਾਲ ਵਿਖੇ ਨਿਹੰਗ ਸਿੰਘ ਸਰਬਜੀਤ ਸਿੰਘ ਦਾ ਮੈਡੀਕਲ ਚੈਕਅਪ ਕੀਤਾ ਗਿਆ ਸੀ। ਹੁਣ ਸਿੰਘ ਸਰਬਜੀਤ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਸਰਬਜੀਤ ਸਿੰਘ ਨੇ ਬੀਤੇ ਦਿਨ ਆਤਮ ਸਮਰਪਣ ਕੀਤਾ ਸੀ।
ਇਹ ਵੀ ਪੜ੍ਹੋ : ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ, ਲਖੀਮਪੁਰ ਘਟਨਾ ਸਣੇ ਇੰਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
ਜਾਣਕਾਰੀ ਅਨੁਸਾਰ ਕ੍ਰਾਈਮ ਬ੍ਰਾਂਚ ਦੀ ਟੀਮ ਅੱਜ ਦੁਪਹਿਰ ਸਮੇਂ ਨਿਹੰਗ ਸਿੰਘ ਸਰਬਜੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਦੁਪਹਿਰ ਦੇ ਖਾਣੇ ਤੋਂ ਬਾਅਦ ਸਰਬਜੀਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਨਿਹੰਗ ਸਿੰਘ ਨੂੰ ਹਰਿਆਣਾ ਦੀ ਸੋਨੀਪਤ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨਿਹੰਗ ਸਿੰਘ ਨੂੰ ਪੁਲਿਸ ਰਿਮਾਂਡ ‘ਤੇ ਲੈ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: