ਬੀ. ਐੱਸ. ਐੱਫ. ਮੁੱਦੇ ‘ਤੇ ਸਿਆਸਤ ਭਖ ਗਈ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ ਅਤੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਵਿਸਥਾਰ ‘ਤੇ ਸਵਾਲ ਚੁੱਕੇ ਹਨ। ਬੀਤੀ ਰਾਤ ਰੰਧਾਵਾ ਨੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਅਜਨਾਲਾ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਇਸ ਦੌਰਾਨ ਬੀਐਸਐਫ ਅਧਿਕਾਰੀਆਂ ਅਤੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਪੰਜਾਬ ਪੁਲਿਸ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ, “ਬੀਐਸਐਫ ਨੂੰ ਹੱਦ ‘ਚ ਰਹਿਣਾ ਚਾਹੀਦਾ ਹੈ ਅਤੇ ਅਮਨ -ਕਾਨੂੰਨ ਬਣਾਈ ਰੱਖਣ ਲਈ ਬਾਕੀ ਥਾਵਾਂ ਨੂੰ ਪੰਜਾਬ ਪੁਲਿਸ ਲਈ ਛੱਡ ਦੇਣਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।
ਰੰਧਾਵਾ ਨੇ ਕਿਹਾ ਕਿ ਬੀਐਸਐਫ ਆਪਣੇ ਪੁਰਾਣੇ ਦਾਇਰੇ ਵਿੱਚ ਰਹੇ।। ਪੰਜਾਬ ਵਿੱਚ ‘ਅਣਡਿੱਠ ਐਮਰਜੈਂਸੀ’ ਵਰਗੀ ਸਥਿਤੀ ਬਣਾਈ ਜਾ ਰਹੀ ਹੈ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ 50 ਕਿਲੋਮੀਟਰ ਤੱਕ ਵਧਾਉਣ ‘ਤੇ ਇਤਰਾਜ਼ ਜਤਾਇਆ ਤੇ ਕਿਹਾ ਕਿ ਇਸ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਰੰਧਾਵਾ ਨੇ ਕਿਹਾ ਕਿ ਪੁਲਿਸ ਦੇ ਹੱਥਾਂ ਵਿੱਚ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ। ਕੇਂਦਰ ਸਰਕਾਰ ਨੂੰ ਅਜਿਹੇ ਕਦਮ ਚੁੱਕਣ ਦੀ ਬਜਾਏ ਸਰਹੱਦ ਪਾਰੋਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ, ਹਥਿਆਰਾਂ ਅਤੇ ਡਰੋਨਾਂ ‘ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਨਾ ਕਿ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਨ ਲਈ ਰਣਨੀਤੀ ਘੜਨੀ ਚਾਹੀਦੀ ਹੈ।
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਇਥੇ ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਇਸ ਫੈਸਲੇ ਦਾ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸੂਬੇ ਨੂੰ ਮਜ਼ਬੂਤੀ ਮਿਲੇਗੀ ਜਦਕਿ ਡਿਪਟੀ ਸੀ. ਐੱਮ. ਰੰਧਾਵਾ ਵੱਲੋਂ ਕੈਪਟਨ ਦੇ ਇਸ ਬਿਆਨ ਦੀ ਨਿੰਦਾ ਕੀਤੀ ਗਈ ਹੈ।