ਪਿਛਲੇ ਦਿਨ ਸਿੰਘੂ ਬਾਰਡਰ ‘ਤੇ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਗਏ ਲਖਬੀਰ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਹੈ। ਪਿੰਡ ਦੇ ਕੁਝ ਲੋਕਾਂ ਨੇ ਕਿਹਾ ਹੈ ਕਿ ਲਖਬੀਰ ਸਿੰਘ ਵੱਲੋਂ ਜੋ ਘਟਨਾ ਕੀਤੀ ਗਈ ਭਾਵੇਂ ਉਹ ਲਾਲਚ ਜਾਂ ਨਸ਼ੇ ਦੀ ਲੋਰ ਵਿੱਚ ਕੀਤੀ ਗਈ ਪਰ ਬੜੀ ਹੀ ਮੰਦਭਾਗੀ ਘਟਨਾ ਹੈ।
ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਦਾ ਦਿੱਲੀ ਵਿੱਚ ਹੀ ਅੰਤਿਮ ਸੰਸਕਾਰ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਉਸ ਦਾ ਅੰਤਿਮ ਸੰਸਕਾਰ ਇੱਥੇ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਖੁੱਲ੍ਹ ਕੇ ਵਿਰੋਧ ਵੀ ਕੀਤਾ ਜਾਵੇਗਾ, ਨਾਲ ਹੀ ਉਨ੍ਹਾਂ ਦੂਜੀਆ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮੁੱਦੇ ‘ਤੇ ਕੋਈ ਵੀ ਪ੍ਰਤੀਕਿਰਿਆ ਕਰ ਕੇ ਇਸ ਮਾਮਲੇ ਨੂੰ ਹੋਰ ਭੜਕਾਇਆ ਨਾ ਜਾਵੇ। ਪਰ ਹੁਣ ਇਸ ਸਮੇ ਇਹ ਵੱਡੀ ਖਬਰ ਸਾਹਮਣੇ ਆ ਰਹੀ ਕਿ ਪਿੰਡ ਵਾਸੀ ਸਸਕਾਰ ਲਈ ਰਾਜ਼ੀ ਹੋ ਗਏ ਹਨ। ਪਰ ਲਖਵੀਰ ਸਿੰਘ ਦਾ ਅੰਤਿਮ ਸਸਕਾਰ ਸਿੱਖ ਰੀਤੀ ਰਿਵਾਜਾਂ ਦੇ ਅਨੁਸਾਰ ਨਹੀਂ ਹੋਵੇਗਾ।
ਗੌਰਤਲਬ ਹੈ ਕਿ ਲਖਬੀਰ ਸਿੰਘ ਜ਼ਿਲਾ ਤਰਨਤਾਰਨ ਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਸੀ। ਲਖਬੀਰ ਸਿੰਘ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਬੇਅਦਬੀ ਕਰਨ ਦੇ ਦੋਸ਼ ਲਾਉਂਦੇ ਹੋਏ ਪਿਛਲੇ ਦਿਨ ਨਿਹੰਗ ਸਿੰਘ ਨੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਹਰਿਆਣਾ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਿੰਡ ਵਾਲਿਆਂ ਦਾ ਕਹਿਣਾ ਸੀ ਕਿ ਲਖਬੀਰ ਸਿੰਘ ਨਸ਼ੇ ਅਤੇ ਸ਼ਰਾਬ ਪੀਣ ਦਾ ਆਦੀ ਸੀ। ਉੱਥੇ ਹੀ, ਅੱਜ ਨਿਹੰਗ ਸਿੰਘ ਨੂੰ ਅਦਾਲਤ ਨੇ 7 ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: