ਸਿੰਘੂ ਬਾਰਡਰ ‘ਤੇ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ ਇੱਕ ਹੋਰ ਗ੍ਰਿਫਤਾਰੀ ਹੋਈ ਹੈ। ਇੱਕ ਹੋਰ ਨਿਹੰਗ ਨਾਰਾਇਣ ਸਿੰਘ ਨੇ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਨਿਹੰਗ ਨਾਰਾਇਣ ਸਿੰਘ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਟ ਦਾ ਰਹਿਣ ਵਾਲਾ ਹੈ। ਨਿਹੰਗ ਨਾਰਾਇਣ ਸਿੰਘ ਨੇ ਗ੍ਰਿਫਤਾਰੀ ਦੇਣ ਤੋਂ ਪਹਿਲਾਂ ਗੁਰੂ ਘਰ ਵਿੱਚ ਅਰਦਾਸ ਕੀਤੀ।
ਨਿਹੰਗ ਨਾਰਾਇਣ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੂੰ ਪਤਾ ਲੱਗਾ ਕਿ ਸਿੰਘੂ ਬਾਰਡਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ ਤਾਂ ਉਹ ਤੁਰੰਤ ਉਥੇ ਲਈ ਰਵਾਨਾ ਹੋਏ। ਉਸ ਨੇ ਕਿਹਾ ਕਿ ਬੇਅਦਬੀ ਕਿਸੇ ਵੀ ਹਾਲ ਵਿੱਚ ਮਨਜ਼ੂਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੂੰ ਕਾਨੂੰਨ ‘ਤੇ ਭਰੋਸਾ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਨਿਹੰਗ ਸਰਬਜੀਤ ਸਿੰਘ ਨੇ ਚਾਰ ਦੋਸ਼ੀਆਂ ਦੇ ਨਾਂ ਲਏ ਹਨ।
ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਦੱਸਣਯੋਗ ਹੈ ਕਿ ਸਿੰਘੂ ਬਾਰਡਰ ‘ਤੇ ਹੋਈ ਨੌਜਵਾਨ ਲਖਬੀਰ ਸਿੰਘ ਦੀ ਹੱਤਿਆ ਮਾਮਲੇ ਵਿੱਚ ਬੀਤੇ ਦਿਨ ਨਿਹੰਗ ਸਰਬਜੀਤ ਸਿੰਘ ਨੇ ਪੁਲਿਸ ਅੱਗੇ ਆਤਮ-ਸਮਰਪਣ ਕੀਤਾ ਸੀ। ਦੋਸ਼ੀ ਨਿਹੰਗ ਸਰਬਜੀਤ ਸਿੰਘ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਨਿਹੰਗ ਸਰਬਜੀਤ ਨੂੰ 7 ਦਿਨਾਂ ਦਾ ਰਿਮਾਂਡ; ਧੱਕਾ-ਮੁੱਕੀ ਵਿਚ ਲਹੀ ਪੱਗ
ਉੱਥੇ ਹੀ, ਪੁਲਿਸ ਵਾਰਦਾਤ ‘ਚ ਸ਼ਾਮਲ ਕੁਝ ਹੋਰ ਨਿਹੰਗਾਂ ਦੀ ਵੀ ਪਛਾਣ ਕਰ ਚੁੱਕੀ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਦੱਸ ਦੇਈਏ ਕਿ ਸਿੰਘੂ ਬਾਰਡਰ ‘ਤੇ ਤਰਨਤਾਰਨ ਦੇ ਪਿੰਡ ਚੀਮਾ ਦੇ ਨੌਜਵਾਨ ਲਖਬੀਰ ਸਿੰਘ ਦਾ ਨਿਹੰਗ ਸਰਬਜੀਤ ਸਿੰਘ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।