ਸਿੰਘੂ ਬਾਰਡਰ ‘ਤੇ ਹੋਈ ਨੌਜਵਾਨ ਦੀ ਹੱਤਿਆ ਦਾ ਮਾਮਲਾ ਕਾਫੀ ਗਰਮਾ ਗਿਆ ਹੈ। ਅੱਜ ਐੱਸ. ਸੀ. ਭਾਈਚਾਰੇ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਇਸ ਸਬੰਧੀ ਇਨਸਾਫ ਦੀ ਮੰਗ ਕੀਤੀ ਹੈ। ਐੱਸ. ਸੀ. ਭਾਈਚਾਰੇ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਸਬੰਧੀ ਦੋ ਨਿਹੰਗਾਂ ਵੱਲੋਂ ਆਤਮ ਸਮਰਪਣ ਕਰ ਦਿੱਤਾ ਗਿਆ ਹੈ। ਨਿਹੰਗ ਸਰਬਜੀਤ ਸਿੰਘ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ । ਪੂਰੀ ਰਾਤ ਕਈ ਸੀਨੀਅਰ ਅਧਿਕਾਰੀ ਸਰਬਜੀਤ ਸਿੰਘ ਨੂੰ ਇਸ ਪੂਰੇ ਹੱਤਿਆ ਨਾਲ ਜੁੜੇ ਸਵਾਲਾਂ ਦੇ ਜਵਾਬ ਪੁੱਛਦੇ ਰਹੇ ਪਰ ਉਸ ਨੇ ਸਾਰੇ ਸਵਾਲਾਂ ਦਾ ਇੱਕ ਹੀ ਜਵਾਬ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਲਈ ਇਹੀ ਸਜ਼ਾ ਸਹੀ ਹੈ।
ਵਿਜੇ ਸਾਂਪਲਾ ਨੇ ਕਿਹਾ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ ਮਿਲੀਆਂ ਹਨ। ਅਸੀਂ ਡੀਜੀਪੀ ਹਰਿਆਣਾ, ਮੁੱਖ ਸਕੱਤਰ ਨੂੰ ਇਸ ‘ਤੇ ਸਖਤ ਕਾਰਵਾਈ ਕਰਨ ਲਈ ਪਹਿਲਾਂ ਹੀ ਨੋਟਿਸ ਭੇਜ ਚੁੱਕੇ ਹਾਂ ਅਤੇ ਮਾਮਲੇ ਦੀ ਸਥਿਤੀ ਰਿਪੋਰਟ ਵੀ ਤਲਬ ਕੀਤੀ ਗਈ ਹੈ। ਸਾਂਪਲਾ ਨੇ ਭਰੋਸਾ ਦਿਵਾਇਆ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹਰਿਆਣਾ ਪੁਲਿਸ ਤੋਂ 24 ਘੰਟੇ ਦੇ ਅੰਦਰ ਰਿਪੋਰਟ ਮੰਗੀ ਹੈ।
ਸਿੰਘੂ ਬਾਰਡਰ ‘ਤੇ ਬੀਤੇ ਦਿਨ ਹੋਏ ਕਤਲ ਮਾਮਲੇ ਵਿੱਚ ਇੱਕ ਹੋਰ ਗ੍ਰਿਫਤਾਰੀ ਹੋਈ ਹੈ। ਇੱਕ ਹੋਰ ਨਿਹੰਗ ਨਾਰਾਇਣ ਸਿੰਘ ਨੇ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਨਿਹੰਗ ਨਾਰਾਇਣ ਸਿੰਘ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਟ ਦਾ ਰਹਿਣ ਵਾਲਾ ਹੈ। ਨਿਹੰਗ ਨਾਰਾਇਣ ਸਿੰਘ ਨੇ ਗ੍ਰਿਫਤਾਰੀ ਦੇਣ ਤੋਂ ਪਹਿਲਾਂ ਗੁਰੂ ਘਰ ਵਿੱਚ ਅਰਦਾਸ ਕੀਤੀ।
ਵੀਡੀਓ ਲਈ ਕਲਿਕ ਕਰੋ :