ਰਾਹੁਲ ਗਾਂਧੀ ਇੱਕ ਵਾਰ ਫਿਰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਦਾ ਅਹੁਦਾ ਸੰਭਾਲਣ ਬਾਰੇ ਸੋਚ ਸਕਦੇ ਹਨ। ਸੂਤਰਾਂ ਨੇ ਸ਼ਨੀਵਾਰ ਦੁਪਹਿਰ ਨੂੰ ਦੱਸਿਆ ਕਿ ਪੰਜਾਬ, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਅਤੇ ਸਾਬਕਾ ਰੱਖਿਆ ਮੰਤਰੀ ਏਕੇ ਐਂਟਨੀ ਸਮੇਤ ਕਈ ਸੀਨੀਅਰ ਨੇਤਾਵਾਂ ਨੇ ਰਾਹੁਲ ਗਾਂਧੀ ਨੂੰ ਰਾਸ਼ਟਰੀ ਪ੍ਰਧਾਨ ਦੀ ਜ਼ਿੰਮੇਵਾਰੀ ਵਾਪਿਸ ਲੈਣ ਦੀ ਅਪੀਲ ਕੀਤੀ ਹੈ।

ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੀ ਅਗਵਾਈ ਕਰਨ ਬਾਰੇ ਪੁੱਛੇ ਜਾਣ ਦੇ ਸਵਾਲ ‘ਤੇ, ਰਾਹੁਲ ਗਾਂਧੀ ਨੇ ਸੀ ਡਬਲਯੂ ਸੀ ਦੀ ਬੈਠਕ ‘ਚ ਕਿਹਾ ਕਿ ਉਹ ਇਸ ‘ਤੇ ਵਿਚਾਰ ਕਰਨਗੇ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਦਾ ਨਾਂ ਅੱਗੇ ਰੱਖਿਆ ਸੀ। ਜਿਸ ‘ਤੇ ਸਾਰੇ ਮੈਂਬਰ ਸਰਬਸੰਮਤੀ ਨਾਲ ਸਹਿਮਤ ਹੋਏ ਹਨ।
2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਚੰਗਾ ਪ੍ਰਦਰਸ਼ਨ ਨਹੀਂ ਕੀਤਾ ਸੀ। ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਦੋ ਸਾਲ ਪਹਿਲਾਂ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਨੇ ਪਾਰਟੀ ਨੂੰ ਲੀਡਰਸ਼ਿਪ ਸੰਕਟ ਵਿੱਚ ਫਸਾ ਦਿੱਤਾ ਜਿਸ ਵਿੱਚੋਂ ਪਾਰਟੀ ਅਜੇ ਪੂਰੀ ਤਰ੍ਹਾਂ ਉਭਰੀ ਨਹੀਂ ਹੈ। ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਮੁਖੀ ਵਜੋਂ ਅਹੁਦਾ ਸੰਭਾਲ ਰਹੀ ਹੈ। ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਦੀ ਮੀਟਿੰਗ ਵਿੱਚ ਰਾਹੁਲ ਗਾਂਧੀ ਨੂੰ ਪਾਰਟੀ ਮੁਖੀ ਵਜੋਂ ਵਾਪਿਸ ਅਹੁਦਾ ਸੰਭਾਲਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਦਾ ਤਾਬੜਤੋੜ ਐਨਕਾਊਂਟਰ ਜਾਰੀ, ਪੰਪੋਰ ‘ਚ ਲਸ਼ਕਰ ਦੇ 3 ਅੱਤਵਾਦੀ ਢੇਰ
ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਨੇ ਅਗਲੇ ਸਾਲ ਸਤੰਬਰ ਤੱਕ ਸੰਗਠਨਾਤਮਕ ਬਦਲਾਅ ਦਾ ਰੋਡਮੈਪ ਤਿਆਰ ਕੀਤਾ ਹੈ। ‘ਜੀ -23’ ਦੇ ਆਗੂ ਵੀ ਲੰਮੇ ਸਮੇਂ ਤੋਂ ਪਾਰਟੀ ਅਹੁਦਿਆਂ ‘ਚ ਬਦਲਾਅ ਦੀ ਮੰਗ ਕਰਦੇ ਆ ਰਹੇ ਹਨ। ਫਿਲਹਾਲ, ਪਾਰਟੀ ਨੇ ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ ਪੰਜ ਰਾਜਾਂ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ‘ਤੇ ਧਿਆਨ ਕੇਂਦਰਤ ਕਰਨ ਦਾ ਫੈਸਲਾ ਕੀਤਾ ਹੈ। ਕੋਵਿਡ -19 ਮਹਾਂਮਾਰੀ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਇਹ ਪਹਿਲੀ ਗਰੁੱਪ ਮੀਟਿੰਗ ਹੈ, ਜਿਸ ਵਿੱਚ ਸਾਰੇ ਨੇਤਾਵਾਂ ਨੇ ਆਹਮੋ-ਸਾਹਮਣੇ ਬੈਠ ਕੇ ਗੱਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe























