ਸਿੰਘੂ ਬਾਰਡਰ ‘ਤੇ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਗਏ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਦੇ ਪਿੰਡ ਵਿੱਚ ਅੰਤਿਮ ਸੰਸਕਾਰ ਵਿੱਚ ਕਿਸੇ ਤਰ੍ਹਾਂ ਦੀ ਅੜਚਨ ਨਾ ਆਏ, ਇਸ ਦੇ ਲਈ ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਦੇ ਡੀਜੀਪੀ ਨੂੰ ਸਖਤ ਹਿਦਾਇਤਾਂ ਜਾਰੀ ਕੀਤੀਆਂ ਹਨ।
ਸਾਂਪਲਾ ਨੇ ਡੀਜੀਪੀ ਪੰਜਾਬ ਨੂੰ ਨਿਰਦੇਸ਼ ਦਿੱਤੇ ਹਨ ਕਿ ਮ੍ਰਿਤਕ ਦੇ ਅੰਤਿਮ ਸੰਸਕਾਰ ਵਿੱਚ ਕਿਸੇ ਤਰ੍ਹਾਂ ਦਾ ਅੜਿੱਕਾ ਨਹੀਂ ਆਉਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਲਖਬੀਰ ਸਿੰਘ ਤਰਨਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਸੀ। ਕੁਝ ਪਿੰਡ ਦੇ ਲੋਕਾਂ ਵੱਲੋਂ ਲਖਬੀਰ ਸਿੰਘ ਦੇ ਪਿੰਡ ਵਿੱਚ ਅੰਤਿਮ ਸੰਸਕਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਭਾਵੇਂ ਉਹ ਲਾਲਚ ਜਾਂ ਨਸ਼ੇ ਦੀ ਲੋਰ ਵਿੱਚ ਕੀਤੀ ਗਈ ਪਰ ਬੜੀ ਹੀ ਮੰਦਭਾਗੀ ਘਟਨਾ ਹੈ।
ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਉਹ ਮੰਗ ਕਰ ਰਹੇ ਸਨ ਕਿ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਦਾ ਦਿੱਲੀ ਵਿੱਚ ਹੀ ਅੰਤਿਮ ਸੰਸਕਾਰ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਉਸ ਦਾ ਅੰਤਿਮ ਸੰਸਕਾਰ ਇੱਥੇ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਖੁੱਲ੍ਹ ਕੇ ਵਿਰੋਧ ਵੀ ਕੀਤਾ ਜਾਵੇਗਾ। ਹਾਲਾਂਕਿ ਬਾਅਦ ਵਿੱਚ ਉਹ ਸਸਕਾਰ ਲਈ ਰਾਜ਼ੀ ਤਾਂ ਹੋ ਗਏ ਪਰ ਉਨ੍ਹਾਂ ਕਿਹਾ ਕਿ ਅੰਤਿਮ ਸਸਕਾਰ ਸਿੱਖ ਰੀਤੀ ਰਿਵਾਜਾਂ ਦੇ ਅਨੁਸਾਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ : ਪੁੱਤ ਨੇ ਮਾਂ ਦੀ ਮੌਤ ਦਾ ਬਦਲਾ ਲੈਣ ਲਈ ਪਿਓ ਕਰ ਦਿੱਤਾ ਕਤਲ
ਇਨ੍ਹਾਂ ਹਾਲਾਤਾਂ ਵਿੱਚ ਕੁਝ ਕੁ ਲੋਕਾਂ ਵੱਲੋਂ ਅੰਤਿਮ ਸੰਸਕਾਰ ਵਿੱਚ ਅੜਚਨ ਪਾਏ ਜਾਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਐਸਸੀ ਕਮਿਸ਼ਨ ਨੇ ਇਹ ਹਿਦਾਇਤਾਂ ਜਾਰੀ ਕੀਤੀਆਂ ਹਨ।