ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਿੰਘੂ ਬਾਰਡਰ ‘ਤੇ ਲਖਬੀਰ ਸਿੰਘ ਦੇ ਕਤਲ ਮਾਮਲੇ ਵਿੱਚ ਅੱਜ ਦੂਜੇ ਦੋਸ਼ੀ ਨਿਹੰਗ ਨਾਰਾਇਣ ਸਿੰਘ ਨੂੰ ਪੰਜਾਬ ਦੇ ਅਮਰਕੋਟ ਪਿੰਡ ਰਾਖ ਦੇਵੀਦਾਸਪੁਰਾ ਤੋਂ ਗ੍ਰਿਫਤਾਰ ਕੀਤਾ। ਇਸ ਤੋਂ ਪਹਿਲਾਂ ਸਰਬਜੀਤ ਸਿੰਘ ਦੀ ਗ੍ਰਿਫਤਾਰੀ ਹੋਈ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਨਿਹੰਗਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਿਹੰਗ ਸਰਬਜੀਤ ਸਿੰਘ ਨੂੰ ਹਰਿਆਣਾ ਪੁਲਿਸ ਵੱਲੋਂ ਬੀਤੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ ਪਰ ਦੂਜਾ ਦੋਸ਼ੀ ਉਥੋਂ ਭੱਜ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters
ਐੱਸ. ਐੱਸ. ਪੀ. ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਨਾਰਾਇਣ ਸਿੰਘ ਨੂੰ ਗ੍ਰਿਫਤਾਰ ਕਰਨ ਵਾਸਤੇ ਇੱਕ ਟੀਮ ਬਣਾਈ ਗਈ ਸੀ ਅਤੇ ਉਸ ਦੇ ਘਰ ਦੇ ਆਲੇ-ਦੁਆਲੇ ਪੁਲਿਸ ਦਸਤੇ ਤਾਇਨਾਤ ਕੀਤੇ ਗਏ ਸਨ। ਅਸੀਂ ਉਸਨੂੰ ਉਸਦੇ ਪਿੰਡ ਦੇ ਇੱਕ ਗੁਰਦੁਆਰੇ ਦੇ ਬਾਹਰ ਕਰੀਬ 4 ਵਜੇ ਗ੍ਰਿਫਤਾਰ ਕੀਤਾ।
ਐੱਸ. ਐੱਸ. ਪੀ. ਨੇ ਦੱਸਿਆ ਕਿ ਜਦੋਂ ਉਸ ਨੂੰ ਅਹਿਸਾਸ ਹੋਇਆ ਕਿ ਉਹ ਬਚ ਨਹੀਂ ਸਕਦਾ ਤਾਂ ਉਹ ਬਾਹਰ ਆ ਗਿਆ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਨੂੰ ਇਸ ਸੰਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੀ ਟੀਮ ਸੋਨੀਪਤ ਤੋਂ ਰਵਾਨਾ ਹੋ ਚੁੱਕੀ, ਅਸੀਂ ਉਸਨੂੰ ਕਾਨੂੰਨ ਅਨੁਸਾਰ ਉਨ੍ਹਾਂ ਦੇ ਹਵਾਲੇ ਕਰ ਦਿਆਂਗੇ।
ਇਹ ਵੀ ਪੜ੍ਹੋ : ਪਿੰਡ ਰਾਣਾ ‘ਚ ਦਵਿੰਦਰ ਸਿੰਘ ਘੁਬਾਇਆ ਨੂੰ ਘੇਰਿਆ ਕਿਸਾਨਾਂ ਨੇ, ਪੁੱਠੇ ਪੈਰੀਂ ਵਾਪਿਸ ਭੱਜੇ MLA ਸਾਹਿਬ
ਪੁਲਿਸ ਨੇ ਦੱਸਿਆ ਕਿ ਨਿਹੰਗ ਨਾਰਾਇਣ ਸਿੰਘ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਲਖਬੀਰ ਦਾ ਕਤਲ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਜਦੋਂ ਉਸਨੂੰ ਦੱਸਿਆ ਗਿਆ ਕਿ ਲਖਬੀਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ ਤਾਂ ਉਸਨੇ ਗੁੱਸੇ ਵਿੱਚ ਆ ਕੇ ਉਸਦੀ ਲੱਤ ਵੱਢ ਦਿੱਤੀ। ਇਸ ਤੋਂ ਬਾਅਦ ਖੂਨ ਨਾਲ ਲੱਥਪੱਥ ਲਖਬੀਰ ਦੀ ਮੌਤ ਹੋ ਗਈ।