ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਤਿੱਖਾ ਹਮਲਾ ਵਿੰਨ੍ਹਦਿਆਂ ਕਿਹਾ ਕਿ ਉਹ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਨਾ ਕਰਨ।
ਇਸ ਦੀ ਬਜਾਏ ਸਿੱਧੂ ਤੇ ਸੀਐਮ ਚੰਨੀ 2017 ਵਿੱਚ ਕੀਤੇ ਵਾਅਦਿਆਂ ਨੂੰ ਕਿਵੇਂ ਪੂਰਾ ਕਰਨਗੇ, ਇਸ ਦੀ ਸੂਚੀ ਦਾ ਖਾਕਾ ਦਿਖਾਉਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਹਾਈਕਮਾਨ ‘ਤੇ ਵੀ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਸਪੱਸ਼ਟ ਕਰਨ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਪ੍ਰਤੀ ਕੌਣ ਜਵਾਬਦੇਹ ਹੈ।
ਵੀਡੀਓ ਲਈ ਕਲਿੱਕ ਕਰੋ -:
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters
ਦੱਸ ਦੇਈਏ ਕਿ ਅਜੇ ਤੱਕ ਹਾਈਕਮਾਨ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਹ ਸਾਫ ਨਹੀਂ ਕੀਤਾ ਹੈ ਕਿ ਮੌਜੂਦਾ ਮੁੱਖ ਮੰਤਰੀ ਚੰਨੀ ਹੀ CM ਚਿਹਰਾ ਹੋਣਗੇ ਜਾਂ ਕੋਈ ਹੋਰ। ਦੂਜੇ ਪਾਸੇ ਚੰਨੀ ਵੱਲੋਂ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ ਕਿ ਘੱਟ ਸਮੇਂ ਦੇ ਬਾਵਜੂਦ ਲੋਕਾਂ ਨਾਲ ਕੀਤੇ ਗਏ ਬਾਕੀ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨਿਹੰਗਾਂ ਦਾ ਕਿਸਾਨ ਆਗੂਆਂ ਨੂੰ ਖੁੱਲ੍ਹੀ ਬਹਿਸ ਦਾ ਚੈਲੰਜ, ਵੱਡੇ ਖੁਲਾਸੇ ਕਰਨ ਦੇ ਕੀਤੇ ਦਾਅਵੇ