ਅੱਜ ਰਾਜ ਭਵਨ ਦੇ ਗੈਸਟ ਹਾਊਸ ਵਿਖੇ ਵਿਖੇ ਦੇਰ ਰਾਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕੇਂਦਰੀ ਆਬਜ਼ਰਵਰ ਹਰੀਸ਼ ਚੌਧਰੀ ਦੀ ਮੌਜੂਦਗੀ ਵਿੱਚ ਮੀਟਿੰਗ ਹੋਈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਤੇ ਸਿੱਧੂ ਨੇ ਇਸ ਦੌਰਾਨ ਇਕੱਠੇ ਡਿਨਰ ਵੀ ਕੀਤਾ।
ਸਿੱਧੂ ਤੇ ਮੁੱਖ ਮੰਤਰੀ ਵਿਚਾਲੇ ਵੱਧ ਰਹੇ ਮਤਭੇਦਾਂ ਕਰਕੇ ਕਾਂਗਰਸ ਹਾਈਕਮਾਨ ਵੱਲੋਂ ਦੋਹਾਂ ਦੀ ਇਹ ਬੈਠਕ ਰਖਵਾਈ ਗਈ ਸੀ, ਤਾਂ ਜੋ ਦੋਵਾਂ ਵਿਚਾਲੇ ਪਈ ਦਰਾੜ ਖਤਮ ਕੀਤੀ ਜਾ ਸਕੇ। ਇਸ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਵੀ ਮੌਜੂਦ ਰਹੇ। ਇਸ ਦੇ ਨਾਲ ਹੀ ਹਾਈਕਮਾਨ ਵੱਲੋਂ ਹਰੀਸ਼ ਚੌਧਰੀ ਨੂੰ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਭੇਜਿਆ ਗਿਆ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿੱਚ 13 ਨੁਕਾਤੀ ਏਜੰਡੇ ‘ਤੇ ਚਰਚਾ ਹੋਈ। ਇਸ ਦੇ ਨਾਲ ਹੀ ਡੀਜੀਪੀ ਤੇ ਐਡਵੋਕੋਟ ਜਨਰਲ ਦੇ ਟਰਾਂਸਫਰ ਸੰਬੰਧੀ ਵੀ ਚਰਚਾ ਹੋਈ। ਇਸ ਮੀਟਿੰਗ ਤੋਂ ਬਾਅਦ ਸਿੱਧੂ ਤੇ ਚੰਨੀ ਵਿਚਾਲੇ ਪਿਆ ਰੇੜਕਾ ਖਤਮ ਹੋਣ ਦੇ ਆਸਾਰ ਹਨ।
ਵੀਡੀਓ ਲਈ ਕਲਿੱਕ ਕਰੋ -:
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters
ਦੱਸ ਦੇਈਏ ਕਿ ਸਿੱਧੂ ਨੇ ਅੱਜ ਚਿੱਠੀ ਸੋਨੀਆ ਗਾਂਧੀ ਨੂੰ ਲਿਖੀ ਸੀ, ਜਿਸ ਨੂੰ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਜਨਤਕ ਵੀ ਕੀਤਾ ਸੀ, ਜਿਸ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ 13 ਨੁਕਾਤੀ ਏਜੰਡੇ ਦੇ ਮੁੱਦਿਆਂ ਦੇ ਹੱਲ ਹੋਣ ਤੋਂ ਬਾਅਦ ਹੀ ਉਹ ਆਪਣਾ ਅਹੁਦਾ ਸੰਭਾਲਣਗੇ।
ਇਹ ਵੀ ਪੜ੍ਹੋ : ਮਜੀਠੀਆ ਦਾ ਚੰਨੀ ਤੇ ਸਿੱਧੂ ‘ਤੇ ਤਿੱਖਾ ਹਮਲਾ, ਕਾਂਗਰਸ ਹਾਈਕਮਾਨ ‘ਤੇ ਵੀ ਵਿੰਨ੍ਹ ਦਿੱਤੇ ਨਿਸ਼ਾਨੇ
ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ‘ਤੇ ਕਰੀਬ ਡੇਢ ਮਹੀਨੇ ਬਾਅਦ ਸਪੱਸ਼ਟ ਹੋਇਆ ਕਿ ਸਿੱਧੂ ਇਸ ਅਹੁਦੇ ‘ਤੇ ਬਣੇ ਰਹਿਣਗੇ। ਸਿੱਧੂ ਡੀਜੀਪੀ ਦੀ ਨਿਯੁਕਤੀ ਤੇ ਐਡਵੋਕੇਟ ਜਨਰਲ ਦੇ ਟਰਾਂਸਫਰ ਨੂੰ ਲੈ ਕੇ ਚੰਨੀ ਤੋਂ ਨਾਰਾਜ਼ ਚੱਲ ਰਹੇ ਸਨ।