ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਨੇ ਤਬਾਹੀ ਦਾ ਰੂਪ ਲਿਆ ਹੋਇਆ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਹੈ, ਜਦੋਂ ਕਿ ਦੱਖਣੀ ਭਾਰਤ ਵਿੱਚ ਮੀਂਹ ਤਬਾਹੀ ਮਚਾ ਰਿਹਾ ਹੈ। ਦਿੱਲੀ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਦੂਜੇ ਦਿਨ ਮੀਂਹ ਜਾਰੀ ਹੈ। ਦਿੱਲੀ ਵਿੱਚ ਭਾਰੀ ਮੀਂਹ ਤੋਂ ਬਾਅਦ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਅੱਜ (ਸੋਮਵਾਰ ਨੂੰ) ਲੋਕਾਂ ਨੂੰ ਦਫਤਰ ਜਾਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕੇਰਲ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ (ਆਈਐਮਡੀ) ਨੇ ਉਤਰਾਖੰਡ ਵਿੱਚ ਅੱਜ ਅਤੇ ਕੱਲ੍ਹ (ਮੰਗਲਵਾਰ) ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਚਮੋਲੀ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਉੱਤਰਾਖੰਡ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਲੋਕਾਂ ਨੂੰ ਘਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਅਗਲੇ 48 ਘੰਟਿਆਂ ਲਈ ਪਹਾੜੀ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ। ਦੱਸ ਦੇਈਏ ਕਿ ਕੇਰਲ ਵਿੱਚ ਭਾਰੀ ਬਾਰਸ਼ ਤੋਂ ਬਾਅਦ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 27 ਲੋਕਾਂ ਦੀ ਜਾਨ ਚਲੀ ਗਈ ਹੈ। ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਵੀ ਕੇਰਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਗੱਲ ਕੀਤੀ ਹੈ ਅਤੇ ਹਰ ਸੰਭਵ ਮਦਦ ਦਾ ਵਾਅਦਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: