ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇੱਕ ਚਿੱਠੀ ਲਿਖ ਕੇ ਰੂਪਨਗਰ ਜ਼ਿਲ੍ਹੇ ਦੀ ਨੂਰਪੁਰ ਬੇਦੀ ਸਬ-ਤਹਿਸੀਲ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਮੰਗ ਕੀਤੀ, ਜਿਹੜੀ ਇਲਾਕੇ ਦੇ ਲੋਕਾਂ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਹੈ।
ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਐੱਮ. ਪੀ. ਮਨੀਸ਼ ਤਿਵਾੜੀ ਨੇ 14 ਅਕਤੂਬਰ ਨੂੰ ਨੂਰਪੁਰ ਬੇਦੀ ਦੇ ਪਿੰਡ ਪਚਰੰਡਾ ਵਿਚ ਸ਼ਹੀਦ ਗੱਜਣ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਇਲਾਕੇ ਦੇ ਲੋਕਾਂ ਨਾਲ ਉਨ੍ਹਾਂ ਦੀ ਹੋਈ ਇੱਕ ਬੈਠਕ ਦਾ ਜ਼ਿਕਰ ਕੀਤਾ ਹੈ। ਇਸ ਦੌਰਾਨ ਨੂਰਪੁਰ ਬੇਦੀ ਦੇ ਲੋਕਾਂ ਨੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਦੱਸਿਆ ਤੇ ਖਾਸ ਤੌਰ ‘ਤੇ ਇਹ ਮੰਗ ਵੀ ਰੱਖੀ ਸੀ।
ਵੀਡੀਓ ਲਈ ਕਲਿੱਕ ਕਰੋ -:
ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ
ਬੈਠਕ ਵਿਚ ਮੌਜੂਦ ਇਲਾਕੇ ਦੇ ਮਾਣਯੋਗ ਵਿਅਕਤੀਆਂ ਨੇ ਇਕੱਠੇ ਹੋ ਕੇ ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਮੰਗ ਰੱਖੀ ਸੀ। ਸਾਂਸਦ ਤਿਵਾੜੀ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਨੂਰਪੁਰ ਬੇਦੀ ਰੋਪੜ ਜ਼ਿਲ੍ਹੇ ਦਾ ਇੱਕ ਵੱਖਰਾ ਹਿੱਸਾ, ਜੋ ਇੱਕ ਪਾਸੇ ਪਹਾੜਾਂ ਨਾਲ ਘਿਰਿਆ ਹੋਇਆ ਹੈ ਜਦੋਂ ਕਿ ਦੂਜੇ ਪਾਸੇ ਸਤਲੁਜ ਦਰਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਨੂਰਪੁਰ ਬੇਦੀ ਦੇ ਇਲਾਕਾ ਨਿਵਾਸੀਆਂ ਨੂੰ ਆਪਣੇ ਰੋਜ਼ਾਨਾ ਦੇ ਸਰਕਾਰੀ ਕੰਮਾਂ ਲਈ ਸ੍ਰੀ ਆਨੰਦਪੁਰ ਸਾਹਿਬ ਜਾਂ ਫਿਰ ਰੋਪੜ ਜਾਣਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ‘ਤੇ ਤਿਵਾੜੀ ਨੇ ਹਾਲਾਤਾਂ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਨੂਰਪੁਰ ਬੇਦੀ ਨੂੰ ਰੋਪੜ ਜਿਲ੍ਹੇ ਅਧੀਨ ਇੱਕ ਵੱਖਰੀ ਤਹਿਸੀਲ ਬਣਾਏ ਜਾਣ ਦੀ ਅਪੀਲ ਕੀਤੀ ਹੈ।