ਪੰਜਾਬ ਕਾਂਗਰਸ ਵਿਚਲਾ ਘਮਾਸਾਨ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਭਾਵੇਂ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅਸਤੀਫਾ ਵਾਪਸ ਲੈ ਲਿਆ ਗਿਆ ਹੈ ਪਰ ਅਜੇ ਵੀ ਮੁੱਖ ਮੰਤਰੀ ਚੰਨੀ ਨਾਲ ਉਨ੍ਹਾਂ ਦੀਆਂ ਦੂਰੀਆਂ ਬਰਕਰਾਰ ਹਨ। ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਨਵਜੋਤ ਸਿੱਧੂ ਦੀ ਕਾਂਗਰਸ ਕਮੇਟੀ ਦੇ ਆਬਜ਼ਰਵਰ ਹਰੀਸ਼ ਚੌਧਰੀ ਨਾਲ ਮੀਟਿੰਗ ਹੋ ਰਹੀ ਹੈ।
ਇਸ ਤੋਂ ਪਹਿਲਾਂ ਵੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚੰਨੀ ਤੇ ਹਰੀਸ਼ ਚੌਧਰੀ ਵਿਚਾਲੇ ਅਹਿਮ ਮੀਟਿੰਗ ਹੋਈ ਸੀ ਤੇ ਇਹ ਬੈਠਕ ਕਾਫੀ ਲੰਮੀ ਚੱਲੀ ਸੀ। ਸਿੱਧੂ ਤੇ ਚੰਨੀ ਵਿਚਕਾਰ ਤਲਖੀ ਅਜੇ ਵੀ ਬਰਕਰਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੇ ਐਡਵੋਕੇਟ ਜਨਰਲ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ
ਦੱਸ ਦੇਈਏ ਕਿ ਅਜੇ ਕੁਝ ਦਿਨ ਪਹਿਲਾਂ ਹੀ ਸਿੱਧੂ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਜਿਸ ਨੂੰ ਉਸ ਨੇ ਵਾਪਸ ਲੈ ਲਿਆ ਤੇ ਬੀਤੇ ਦਿਨੀਂ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਸੀ ਜਿਸ ਵਿਚੋਂ ਉਨ੍ਹਾਂ ਨੇ 18 ਨੁਕਾਤੀ ਏਜੰਡਿਆਂ ਵਿਚੋਂ 13 ਨੂੰ ਪਹਿਲ ਦੇਣ ਦੀ ਮੰਗ ਕੀਤੀ ਸੀ ਜਿਸ ਦੇ ਜਵਾਬ ਵਿਚ ਚੰਨੀ ਨੇ ਕਿਹਾ ਕਿ ਹਾਈਕਮਾਨ ਦੇ ਨੁਕਤਿਆਂ ‘ਤੇ ਕੰਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਾਰੇ ਮਸਲੇ ਹੱਲ ਕਰੇਗੀ।