ਵਿਧਾਨ ਸਭਾ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚਾਰ ਹੋਰ ਉਮੀਦਵਾਰਾਂ ਦੇ ਐਲਾਨ ਕੀਤਾ ਗਿਆ ਹੈ।
ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ ਤੋਂ, ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਗੋਬਿੰਦ ਸਿੰਘ ਲੋਂਗੋਵਾਲ ਲਹਿਰਾਗਾਗਾ ਤੋਂ, ਹਰਪਾਲ ਜੁਨੇਜਾ ਪਟਿਆਲਾ (ਸ਼ਹਿਰੀ) ਤੋਂ ਅਤੇ ਹਰਦੇਵ ਸਿੰਘ ਮੇਘ ਗੋਬਿੰਦਗੜ੍ਹ ਹਲਕਾ ਬੱਲੂਆਣਾ (ਰਾਖਵਾਂ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।
ਵੀਡੀਓ ਲਈ ਕਲਿੱਕ ਕਰੋ :-
Gulab Jamun Recipe | ਗੁਲਾਬ ਜਾਮੁਣ ਦੀ ਰੈਸਿਪੀ | Diwali Desserts Recipe | Perfect Gulab Jamun
ਅੱਜ ਐਲਾਨੇ 4 ਉਮੀਦਵਾਰਾਂ ਸਮੇਤ ਪਾਰਟੀ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ਕਤਲ ਮਾਮਲਾ: ਨਿਹੰਗ ਸਿੰਘਾਂ ਦੇ ਮੁਖੀ ਦੀ ਤੋਮਰ ਨਾਲ ਤਸਵੀਰਾਂ ਵਾਇਰਲ