ਸਿੰਘੂ ਬਾਰਡਰ ‘ਤੇ ਭਖ ਰਹੇ ਕਤਲ ਮਾਮਲੇ ਦੌਰਾਨ ਨਿਹੰਗ ਸਿੰਘ ਮੁਖੀ ਅਮਨ ਸਿੰਘ ਦੀ ਕੇਂਦਰੀ ਮੰਤਰੀ ਨਰਿੰਦਰ ਤੋਮਰ ਨਾਲ ਤਸਵੀਰ ਵਾਇਰਲ ਹੋਣ ‘ਤੇ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਦਾ ਬਿਆਨ ਸਾਹਮਣੇ ਆਇਆ ਹੈ।

ਗਰੇਵਾਲ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਚਿੰਤਤ ਕਈ ਲੋਕ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਮਿਲਦੇ ਰਹੇ ਹਨ, ਜਿਨ੍ਹਾਂ ਵਿੱਚ ਕਿਸਾਨ ਆਗੂ ਬਲਬੀਰ ਰਾਜੇਵਾਲ, ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਬਲਬੀਰ ਸਿੰਘ ਦਾਦੂਵਾਲ ਤੇ ਬਹੁਤ ਸਾਰੇ ਨਾਂ ਸ਼ਾਮਲ ਹਨ, ਅਜਿਹੇ ਵਿੱਚ ਨਿਹੰਗ ਸਿੰਘ ਮੁਖੀ ਦੀ ਉਨ੍ਹਾਂ ਨਾਲ ਮੁਲਾਕਾਤ ਨੂੰ ਇਸ ਨਜ਼ਰੀਏ ਨਾਲ ਵੇਖਣਾ ਗਲਤ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ :-

Gulab Jamun Recipe | ਗੁਲਾਬ ਜਾਮੁਣ ਦੀ ਰੈਸਿਪੀ | Diwali Desserts Recipe | Perfect Gulab Jamun

ਉਨ੍ਹਾਂ ਕਿਹਾ ਕਿ ਇਸ ਦੌਰਾਨ ਕਈ ਲੀਡਰਾਂ ਨਾਲ ਨਰਿੰਦਰ ਤੋਮਰ ਦੀਆਂ ਫੋਟੋਆਂ ਖਿੱਚੀਆਂ ਹੋ ਸਕਦੀਆਂ ਹਨ। ਕੇਂਦਰੀ ਮੰਤਰੀ ਇਹ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ ਕਿ ਕੋਈ ਵੀ ਉਨ੍ਹਾਂ ਨੂੰ ਕਿਸੇ ਵੇਲੇ ਵੀ ਮਿਲ ਸਕਦਾ ਹੈ। ਹਾਲਾਂਕਿ ਸਿੰਘੂ ਬਾਰਡਰ ‘ਤੇ ਜੋ ਹੋਇਆ, ਉਹ ਸਹੀ ਨਹੀਂ ਸੀ।
ਇਹ ਵੀ ਪੜ੍ਹੋ : ਵੱਡੀ ਖਬਰ! ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਨੇ 4 ਹੋਰ ਸੀਟਾਂ ਤੋਂ ਐਲਾਨੇ ਉਮੀਦਵਾਰ
ਖਾਲਸੇ ‘ਚ ਅਜਿਹੇ ਵਤੀਰੇ ਦੀ ਕੋਈ ਥਾਂ ਨਹੀਂ ਹੈ। ਇਸ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤਰ੍ਹਾਂ ਸਮਾਜ ਵਿੱਚ ਗਲਤ ਸੰਦੇਸ਼ ਫੈਲਦਾ ਹੈ। ਗਰੇਵਾਲ ਨੇ ਕਿਹਾ ਕਿ ਪਾਰਟੀਆਂ ਨੂੰ ਇੱਕ-ਦੂਜੇ ‘ਤੇ ਇਲਜ਼ਾਮ ਨਹੀਂ ਲਾਉਣੇ ਚਾਹੀਦੇ ਹਨ। ਇਹ ਘਟਨਾ ਜਾਂਚ ਦਾ ਵਿਸਾ ਹੈ ਤੇ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ।






















