ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਦੇ ਨਿਵਾਸ 7 ਲੋਕ ਕਲਿਆਣ ਮਾਰਗ ‘ਤੇ ਪਹੁੰਚੇ ਸਨ। ਕੈਬਨਿਟ ਦੀ ਬੈਠਕ ਤੋਂ ਪਹਿਲਾਂ ਹੋਈ ਇਹ ਬੈਠਕ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਇਹ ਮੀਟਿੰਗ ਕਸ਼ਮੀਰ ਅਤੇ ਸੁਰੱਖਿਆ ਦੇ ਮੁੱਦੇ ‘ਤੇ ਹੋ ਰਹੀ ਹੈ। ਇਸ ਤੋਂ ਪਹਿਲਾਂ ਕੱਲ੍ਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਸ਼ਮੀਰ ਦੇ ਮੁੱਦੇ ‘ਤੇ ਸੁਰੱਖਿਆ ਏਜੰਸੀਆਂ ਨਾਲ ਛੇ ਘੰਟੇ ਲੰਮੀ ਮੀਟਿੰਗ ਕੀਤੀ ਸੀ। ਸਾਰੀਆਂ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਸਭ ਤੋਂ ਛੋਟੀ ਇਨਪੁਟਸ ‘ਤੇ ਤੁਰੰਤ ਕਾਰਵਾਈ ਕਰਨ। ਕਸ਼ਮੀਰ ਵਿੱਚ ਅੱਤਵਾਦੀ ਹਾਈਬ੍ਰਿਡ ਨੀਤੀ ਅਤੇ ਟਾਰਗੇਟ ਕਿਲਿੰਗ ਕਰ ਘੱਟ ਗਿਣਤੀ ਹਿੰਦੂਆਂ ਅਤੇ ਸਿੱਖਾਂ ਨੂੰ ਮਾਰ ਰਹੇ ਹਨ। ਇਹ ਅੱਤਵਾਦੀ ਕਸ਼ਮੀਰ ਵਿੱਚ ਮੁੜ 90 ਦੀ ਸਥਿਤੀ ਨੂੰ ਬਣਾਉਣਾ ਚਾਹੁੰਦੇ ਹਨ। ਅੱਤਵਾਦੀਆਂ ਦੀ ਇਸ ਕਾਇਰਤਾਪੂਰਣ ਕਾਰਵਾਈਆਂ ਦਾ ਜਵਾਬ ਦੇਣ ਲਈ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ-ਏ-ਮਿਲਾਦ-ਉਨ-ਨਬੀ ਦੀ ਦਿੱਤੀ ਵਧਾਈ
ਗ੍ਰਹਿ ਮੰਤਰੀ ਅਮਿਤ ਸ਼ਾਹ ਕੈਬਨਿਟ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੂੰ ਕਸ਼ਮੀਰ ਦੇ ਹਾਲਾਤ ਅਤੇ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦੇਣ ਲਈ ਪਹੁੰਚੇ ਹਨ। ਮੰਨਿਆ ਜਾ ਰਿਹਾ ਹੈ ਕਿ ਕਸ਼ਮੀਰ ਵਿੱਚ ਸੁਰੱਖਿਆ ਏਜੰਸੀਆਂ ਵੱਡੇ ਪੱਧਰ ‘ਤੇ ਅੱਤਵਾਦੀਆਂ ਦੇ ਖਿਲਾਫ ਜਾਂਚ ਅਤੇ ਕਾਰਵਾਈ ਨੂੰ ਤੇਜ਼ ਕਰਨ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: