ਸਿੰਘੂ ਬਾਰਡਰ ‘ਤੇ ਬੇਰਹਿਮੀ ਨਾਲ ਹੋਏ ਲਖਬੀਰ ਸਿੰਘ ਦੇ ਕਤਲ ਤੋਂ ਬਾਅਦ ਨਿਹੰਗ ਸਿੰਘਾਂ ਨੂੰ ਉਥੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਵੱਲੋਂ ਵੀ ਅਜਿਹੇ ਬਿਆਨ ਸਾਹਮਣੇ ਆ ਚੁੱਕੇ ਹਨ ਕਿ ਨਿਹੰਗਾਂ ਨੂੰ ਬਾਰਡਰ ‘ਤੇ ਨਹੀਂ ਰੁਕਣਾ ਚਾਹੀਦਾ।
27 ਅਕਤੂਬਰ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਸਿੰਘੂ ਬਾਰਡਰ ਖਾਲੀ ਕਰਨ ਦਾ ਫ਼ੈਸਲਾ ਲਿਆ ਜਾਵੇਗਾ। ਇਸ ਮੀਟਿੰਗ ਵਿੱਚ ਸੰਤ ਸਮਾਜ ਦੇ ਸਾਰੇ ਲੋਕ, ਬੁੱਧੀਜੀਵੀ ਅਤੇ ਸੰਗਤ ਸ਼ਾਮਲ ਹੋਵੇਗੀ। ਇਸ ਦੌਰਾਨ ਇਸ ਵਿਸ਼ੇ ‘ਤੇ ਚਰਚਾ ਹੋਵੇਗੀ ਅਤੇ ਸਾਰਿਆਂ ਵੱਲੋਂ ਮਿਲ ਕੇ ਜੋ ਫੈਸਲਾ ਲਿਆ ਜਾਵੇਗਾ ਉਸ ਨੂੰ ਨਿਹੰਗ ਸਿੰਘ ਵੀ ਮੰਨਣਗੇ।
ਨਿਹੰਗ ਜਥੇਬੰਦੀਆਂ ਦੇ ਮੁਖੀਆਂ ਵਿੱਚੋਂ ਇੱਕ ਰਾਜਾ ਰਾਮ ਸਿੰਘ ਨੇ ਕਿਹਾ ਕਿ ਅਸੀਂ ਭੱਜਣ ਵਾਲਿਆਂ ਵਿੱਚ ਨਹੀਂ ਹਾਂ। ਅਸੀਂ ਜੋ ਕੀਤਾ ਹੈ ਉਸ ਨੂੰ ਸਵੀਕਾਰ ਕਰ ਲਿਆ ਹੈ। ਬਾਕੀ ਜੋ ਫੈਸਲਾ ਇਕੱਠ ਵਿੱਚ ਲਿਆ ਜਾਵੇਗਾ ਅਸੀਂ ਉਹ ਸਵੀਕਾਰ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ :-
Gulab Jamun Recipe | ਗੁਲਾਬ ਜਾਮੁਣ ਦੀ ਰੈਸਿਪੀ | Diwali Desserts Recipe | Perfect Gulab Jamun
ਦੱਸਣਯੋਗ ਹੈ ਕਿ ਦੁਸਹਿਰੇ ਵਾਲੇ ਦਿਨ ਸਿੰਘੂ ਸਰਹੱਦ ‘ਤੇ ਤਰਨਤਾਰਨ ਦੇ ਰਹਿਣ ਵਾਲੇ ਇੱਕ ਅਨੁਸੂਚਿਤ ਜਾਤੀ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਉਸ ‘ਤੇ ਦੋਸ਼ ਹਨ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰ ਰਿਹਾ ਸੀ, ਜਿਸ ਦੇ ਚੱਲਦਿਆਂ ਨਿਹੰਗ ਸਿੰਘਾਂ ਨੇ ਉਸ ਨੂੰ ਬੇਰਹਿਮੀ ਨਾਲ ਮਾਰ ਦਿੱਤਾ। ਨਿਹੰਗ ਸਿੰਘਾਂ ਨੇ ਇਸ ਨੂੰ ਸਵੀਕਾਰ ਵੀ ਕੀਤਾ ਅਤੇ ਉਨ੍ਹਾਂ ਵੱਲੋਂ ਗ੍ਰਿਫਤਾਰੀਆਂ ਵੀ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : ਨਿਹੰਗ ਸਿੰਘ ਮੁਖੀ ਦੀ ਤੋਮਰ ਨਾਲ ਵਾਇਰਲ ਤਸਵੀਰ ‘ਤੇ ਗਰੇਵਾਲ ਨੇ ਦਿੱਤਾ ਇਹ ਵੱਡਾ ਬਿਆਨ
ਗੌਰਤਲਬ ਹੈ ਕਿ ਬਲਬੀਰ ਸਿੰਘ ਰਾਜੇਵਾਲ,ਰਾਕੇਸ਼ ਟਿਕੇਤ ਅਤੇ ਯੋਂਗੇਦਰ ਯਾਦਵ ਸਣੇ ਸਾਰੇ ਕਿਸਾਨ ਆਗੂ ਕਹਿ ਚੁੱਕੇ ਹਨ ਕਿ ਇਹ ਧਾਰਮਿਕ ਮੋਰਚਾ ਨਹੀਂ ਬਲਕਿ ਕਿਸਾਨਾਂ ਮੋਰਚਾ ਹੈ ਇਸ ਨੂੰ ਧਾਰਮਿਕ ਰੰਗਤ ਨਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਅਸੀਂ ਧਰਮ ਦਾ ਸਤਿਕਾਰ ਕਰਦੇ ਹਾਂ ਪਰ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਹੈ।