ਵਿਧਾਇਕਾਂ ਨੂੰ ਮਿਲਣ ਵਾਲੇ ਲੈਡ (ਲੋਕਲ ਏਰੀਆ ਫੰਡ) ਜਾਰੀ ਕਰਵਾਉਣ ਲਈ ਹੋ ਰਹੇ ਵਿਤਕਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਇੱਕ ਵਫਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ।
ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਨੂੰ ਮਿਲੇ ਵਫਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਰੁਪਿਆ ਵੀ ਐਮਐਲਏ ਲੈਡ ਫੰਡ ਨਹੀਂ ਦਿੱਤਾ ਜਾਂਦਾ, ਜਿਸ ਕਰਕੇ ਪਿੰਡਾਂ ਦੇ ਬਹੁਤ ਸਾਰੇ ਵਿਕਾਸ ਕਾਰਜ ਰੁਕੇ ਪਏ ਹਨ।
ਵੀਡੀਓ ਲਈ ਕਲਿੱਕ ਕਰੋ -:
ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!
ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਅਤੇ ਇਸ ਦੇ ਨਾਲ ਹੀ ਦਿੱਲੀ ਵਿੱਚ ਵੀ ਵਿਧਾਇਕਾਂ ਨੂੰ ਲੋਕਲ ਏਰੀਆ ਫੰਡ ਦਿੱਤਾ ਜਾਂਦਾ ਹੈ, ਜਿਸ ਨਾਲ ਉਥੋਂ ਦੇ ਵਿਧਾਇਕਾਂ ਦੇ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜ ਲਗਾਤਾਰ ਚੱਲਦੇ ਰਹਿੰਦੇ ਹਨ।
ਇਹ ਵੀ ਪੜ੍ਹੋ : ਪੰਚਾਇਤਾਂ ਵੱਲੋਂ ਰੁੱਖਾਂ ਦੀ ਨਿਲਾਮੀ ‘ਤੇ ਪੰਜਾਬ ਸਰਕਾਰ ਨੇ ਲਾਈ ਰੋਕ
ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਬਾਕੀ ਸੂਬਿਆਂ ਵਾਂਗ ਉਨ੍ਹਾਂ ਨੂੰ ਵੀ ਐਮਐਲਏ ਲੈਡ ਫੰਡ ਜਾਰੀ ਕੀਤੇ ਜਾਣ ਤਾਂਜੋ ਹਲਕਿਆਂ ਵਿੱਚ ਰੁਕੇ ਵਿਕਾਸ ਕਾਰਜ ਨਿਰਵਿਘਨ ਜਾਰੀ ਰਹਿ ਸਕਣ।