ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇੰਸਪੈਕਟਰ ਦੀ ਪਛਾਣ ਮਨੀਸ਼ ਕੁਮਾਰ ਵਜੋਂ ਹੋਈ ਹੈ।
ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਪਟਿਆਲਾ ਨਿਵਾਸੀ ਜੋਹਨ ਗੁਪਤਾ ਦੀ ਸ਼ਿਕਾਇਤ ‘ਤੇ ਇੰਸਪੈਕਟਰ ਮੁਨੀਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੰਡੀ ਵਿਚ ਅਲਾਟ ਹੋਏ ਝੋਨੇ ਨੂੰ ਚੁੱਕ ਕੇ ਆਪਣੀ ਚੌਲ ਮਿੱਲ ਵਿਚ ਮਿਲਿੰਗ ਲਈ ਲਿਜਾਣ ਵਾਸਤੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਆਖਿਰ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!
ਇੰਸਪੈਕਟਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਵਿਜੀਲੈਂਸ ਵੱਲੋਂ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਇੰਸਪੈਕਟਰ ਮਨੀਸ਼ ਕੁਮਾਰ ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਗਿਆ।