ਕੈਪਟਨ ਅਮਰਿੰਦਰ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸੇ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਹਿਲੀ ਚੋਣ ਰੈਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਟਿਆਲਾ ਵਿਚ ਹੋ ਸਕਦੀ ਹੈ, ਜੋ ਕੈਪਟਨ ਦਾ ਹਲਕਾ ਵੀ ਹੈ।
ਕੈਪਟਨ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਉਹ ਜਲਦੀ ਹੀ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ ਅਤੇ ਭਾਜਪਾ ਨਾਲ ਗਠਜੋੜ ਕਰ ਸਕਦੇ ਹਨ ਬਸ਼ਰਤੇ ਕਿ ਕਿਸਾਨਾਂ ਦੇ ਮਸਲੇ ਦਾ ਹੱਲ ਹੋਵੇ। ਕੈਪਟਨ BJP ਅਤੇ ਅਕਾਲੀ ਦਲ ਦੇ ਬਾਗੀਆਂ ਨਾਲ ਮਿਲ ਕੇ ਪਾਰਟੀ ਬਣਾ ਸਕਦੇ ਹਨ। ਅਮਰਿੰਦਰ ਨੇ ਕਿਹਾ ਕਿ ਜਦੋਂ ਤੱਕ ਮੈਂ ਆਪਣੇ ਲੋਕਾਂ ਤੇ ਸੂਬੇ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਲੈਂਦਾ ਉਦੋਂ ਤੱਕ ਮੈਂ ਚੈਨ ਨਾਲ ਨਹੀਂ ਬੈਠਾਂਗੇ। ਪੰਜਾਬ ਨੂੰ ਸਿਆਸੀ ਸਥਿਰਤਾ ਤੇ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਸੁਰੱਖਿਆ ਦੀ ਲੋੜ ਹੈ। ਮੈਂ ਵਾਅਦਾ ਕਰਦਾ ਹਾਂ ਕਿ ਮੈਂ ਇਸ ਦੀ ਸ਼ਾਂਤੀ ਤੇ ਸੁਰੱਖਿਆ ਜੋ ਵੀ ਕਰਨਾ ਹੋਵੇਗਾ ਜ਼ਰੂਰ ਕਰਾਂਗਾ, ਜੋ ਅੱਜ ਦਾਅ ‘ਤੇ ਹੈ।
ਕੈਪਟਨ ਅਮਰਿੰਦਰ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਪਿਛਲੇ ਲਗਭਗ ਇੱਕ ਸਾਲ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ ਤੇ ਇਸ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਪੰਜਾਬ ਦੇ ਲੋਕਾਂ ਦੀ ਹਿੱਤਾਂ ਲਈ ਕੈਪਟਨ ਜਲਦ ਹੀ ਆਪਣੀ ਖੁਦ ਦੀ ਪਾਰਟੀ ਸ਼ੁਰੂ ਕਰਨ ਦਾ ਐਲਾਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!
ਗੌਰਤਲਬ ਹੈ ਕਿ ਪੰਜਾਬ ਕਾਂਗਰਸ ਵਿਚ ਲੰਬੀ ਉਥਲ-ਪੁਥਲ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਅਸਤੀਫਾ ਦੇਣ ਤੋਂ ਬਾਅਦ ਅਮਰਿੰਦਰ ਨੇ ਕਿਹਾ ਕਿ ਸੀ ਉਹ ਆਪਣੀ ਵੱਖਰੀ ਰਾਹ ਆਪਣੇ ਵਰਕਰਾਂ ਨਾਲ ਗੱਲਬਾਤ ਤੋਂ ਬਾਅਦ ਤੈਅ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ‘ਤੇ ਜੰਮ ਕੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ‘ਤੇ ਵੀ ਹਮਲਾ ਬੋਲਿਆ ਸੀ। ਮੰਨਿਆ ਜਾ ਰਿਹਾ ਹੈ ਕਿ ਅਮਰਿੰਦਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਦਿਲਚਸਪ ਹੋ ਸਕਦੀਆਂ ਹਨ। ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਪੰਜਾਬ ਵਿਚ ਰਾਜਨੀਤਕ ਹਲਚਲ ਵਧਣੀ ਤੈਅ ਹੈ।