ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਇਹ ਧਮਾਕਾ ਦੇਹਮਾਜੰਗ (Dehmazang) ਚੌਕ ਦੇ ਕੋਲ ਹੋਇਆ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਵਾਪਰੀ ਹੈ।
ਇਸ ਘਟਨਾ ਵਿੱਚ ਕਿੰਨੇ ਲੋਕ ਜ਼ਖਮੀ ਹੋਏ ਹਨ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇੱਕ ਨਿਊਜ਼ ਚੈੱਨਲ ਮੁਤਾਬਿਕ ਧਮਾਕੇ ਤੋਂ ਬਾਅਦ ਭਗਦੜ ਮਚ ਗਈ। ਮੰਨਿਆ ਜਾ ਰਿਹਾ ਹੈ ਕਿ ਟ੍ਰਕ ਹੋਣ ਕਾਰਨ ਲੋਕ ਬਹੁਤ ਘੱਟ ਗਿਣਤੀ ਵਿੱਚ ਉੱਥੇ ਮੌਜੂਦ ਸਨ। ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਇਧਰ -ਉਧਰ ਭੱਜਣ ਲੱਗੇ। ਧਮਾਕੇ ਬਾਰੇ ਅਜੇ ਤੱਕ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਅਜੇ ਤੱਕ ਧਮਾਕੇ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਧਮਾਕੇ ਤੋਂ ਬਾਅਦ ਘਟਨਾ ਵਾਲੀ ਥਾਂ ਦੇ ਆਲੇ -ਦੁਆਲੇ ਦਾ ਇਲਾਕਾ ਖਾਲੀ ਕਰਵਾ ਲਿਆ ਗਿਆ ਹੈ। ਇਸ ਸਮੇ ਪੁਲਿਸ ਧਮਾਕੇ ਦੇ ਪਿੱਛੇ ਕੌਣ ਹੈ ਇਸ ਬਾਰੇ ਜਾਣਕਾਰੀ ਇਕੱਠੀ ਕਰਨ ਵਿੱਚ ਰੁੱਝੀ ਹੋਈ ਹੈ। ਦੱਸ ਦੇਈਏ ਕਿ ਇਸ ਸਮੇ ਅਫਗਾਨਿਸਤਾਨ ਤਾਲਿਬਾਨ ਦੇ ਕਬਜ਼ੇ ‘ਚ ਹੈ। ਬੀਤੀ 15 ਅਗਸਤ ਨੂੰ ਤਾਲਿਬਾਨ ਨੇ ਅਫਗਾਨਿਸਤਾਨ ਦਾ ਕੰਟਰੋਲ ਆਪਣੇ ਹੱਥਾਂ ‘ਚ ਲੈ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: