ਕਾਂਗਰਸ ਦੀ ਸਿਆਸਤ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਆਪਣਾ ਅਹੁਦਾ ਛੱਡਣਾ ਚਾਹੁੰਦੇ ਹਨ। ਇਸ ਸੰਬੰਧੀ ਉਨ੍ਹਾਂ ਨੇ ਹਾਈਕਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜੀ ਦੇ ਅਹੁਦੇ ਤੋਂ ਮੁਕਤ ਕੀਤਾ ਜਾਵੇ।
ਰਾਵਤ ਨੇ ਇਸ ਸੰਬੰਧੀ ਇੱਕ ਨੋਟ ਟਵਿੱਟਰ ‘ਤੇ ਵੀ ਜਾਰੀ ਕੀਤਾ ਹੈ। ਰਾਵਤ ਦਾ ਕਹਿਣਾ ਹੈ ਕਿ ਚੋਣਾਂ ਦਾ ਸਮਾਂ ਨੇੜੇ ਆ ਚੁੱਕਾ ਹੈ। ਇਸ ਦੌਰਾਨ ਪੰਜਾਬ ਤੇ ਉਤਰਾਖੰਡ ਦੋਹਾਂ ਸੂਬਿਆਂ ਵਿੱਚ ਚੋਣਾਂ ਹੋਣੀਆਂ ਹਨ। ਇਸ ਕਰਕੇ ਆਪਣੇ ਸੂਬੇ ਲਈ ਉਨ੍ਹਾਂ ਨੂੰ ਸਮਾਂ ਕੱਢ ਸਕਣਾ ਮੁਸ਼ਕਲ ਹੋ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!
ਰਾਵਤ ਨੇ ਕਿਹਾ ਕਿ ਮੈਂ ਪੰਜਾਬ ਕਾਂਗਰਸ ਤੇ ਪੰਜਾਬ ਦੇ ਲੋਕਾਂ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਅਸ਼ੀਰਵਾਦ ਤੇ ਨੈਤਿਕ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਪਣਾ ਪੂਰਾ ਧਿਆਨ ਉਤਰਾਖੰਡ ਵੱਲ ਦੇਣਾ ਚਾਹੁੰਦੇ ਹਨ। ਉਤਰਾਖੰਡ ਵਿੱਚ ਕੱਲ੍ਹ ਵਾਪਰੇ ਕੁਦਰਤੀ ਕਹਿਰ ਕਰਕੇ ਉਹ ਆਪਣੇ ਸੂਬੇ ਦੇ ਲੋਕਾਂ ਦੇ ਹੰਝੂ ਪੂੰਝਣ ਲਈ ਜਾਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਸ਼ਹੀਦ ਮਨਦੀਪ ਸਿੰਘ ਅੰਤਿਮ ਅਰਦਾਸ ‘ਤੇ ਪਿੰਡ ਚੱਠਾ ਪਹੁੰਚੇ CM ਚੰਨੀ
ਦੱਸ ਦੇਈਏ ਕਿ ਰਾਵਤ ਦੇ ਇਸ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ ਦੀ ਸੰਭਾਵਨਾ ਹੈ, ਜਿਸ ਦੇ ਪਹਿਲਾਂ ਵੀ ਕਿਆਸ ਲਗਾਏ ਜਾ ਰਹੇ ਸਨ। ਹੁਣ ਦੇਖਣਾ ਹੋਵੇਗਾ ਕਿ ਰਾਵਤ ਦੀ ਅਪੀਲ ‘ਤੇ ਪਾਰਟੀ ਹਾਈਕਮਾਨ ਕੀ ਫੈਸਲਾ ਲੈਂਦੀ ਹੈ।