ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਦੇ ਇੱਕ ਮਹੀਨੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ।
ਕੈਪਟਨ ਦੇ ਕਾਂਗਰਸ ਤੋਂ ਵੱਖ ਹੋਣ ‘ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ ਹੈ। ਰਾਵਤ ਨੇ ਕਿਹਾ ਕਿ ਸਾਨੂੰ ਪਹਿਲਾਂ ਹੀ ਪਤਾ ਸੀ ਕਿ ਕੈਪਟਨ ਭਾਜਪਾ ਨਾਲ ਮਿਲੇ ਹੋਏ ਹਨ। ਉਹ ਨਵੀਂ ਪਾਰਟੀ ਬਣਾ ਸਕਦੇ ਹਨ, ਪਰ ਇਹ ਗੱਲ ਤਾਂ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਉਨ੍ਹਾਂ ਦੀ ਪਹਿਲਾਂ ਹੀ ਗੰਢ-ਤੁੱਪ ਸੀ। ਭਾਜਪਾ ਕੈਪਟਨ ਦਾ ਮਖੌਟਾ ਸਾਹਮਣੇ ਰੱਖ ਕੇ ਕਿਸਾਨਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ।
ਇਸ ਦੇ ਨਾਲ ਹੀ ਕੈਪਟਨ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਸਵਾਲ ‘ਤੇ ਰਾਵਤ ਨੇ ਕਿਹਾ ਕਿ ਆਓ ਦੇਖੀਏ ਕਿ ਇਹ ਸਿਰਫ ਇੱਕ ਐਲਾਨ ਹੈ ਜਾਂ ਕੋਈ ਹੋਰ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੇ ਪਾਰਟੀ ਬਣਾਉਣ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ। ਉਹ ਛੇਤੀ ਹੀ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ ਦਾ ਐਲਾਨ ਕਰਨਗੇ ਤਾਂ ਜੋ ਕਿਸਾਨਾਂ ਸਣੇ ਪੰਜਾਬ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਸੇਵਾ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਦਸਮੇਸ਼ ਪਿਤਾ ਦੀ ਇਸ ਪ੍ਰੇਰਣਾ ਸਦਕਾ ਲਖਬੀਰ ਦੇ ਪਰਿਵਾਰ ਦੀ ਮਦਦ ਕਰਨ ਪਹੁੰਚੇ ਇਹ ਬੰਦੇ
ਇਸ ਦੇ ਨਾਲ ਜੇਕਰ ਕਿਸਾਨਾਂ ਦਾ ਮਸਲਾ ਹੱਲ ਹੋ ਜਾਂਦਾ ਹੈ ਤਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨਾਲ ਸੀਟ ‘ਤੇ ਸਮਝੌਤਾ ਵੀ ਕਰ ਸਕਦੇ ਹਨ। ਕੈਪਟਨ ਨੇ ਕਿਹਾ ਕਿ ਮੈਂ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗਾ, ਜਦੋਂ ਤੱਕ ਮੈਂ ਆਪਣੇ ਲੋਕਾਂ ਅਤੇ ਆਪਣੇ ਸੂਬੇ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਲੈਂਦਾ