ਪੰਜਾਬ ਵਿਚ ਆਮ ਆਦਮੀ ਪਾਰਟੀ ਵਿਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਘਮਾਸਾਨ ਤੇਜ਼ ਹੋ ਗਿਆ ਹੈ। ‘ਆਪ’ ਵਿਧਾਇਕ ਰੁਪਿੰਦਰ ਰੂਬੀ ਵੱਲੋਂ ਭਗਵੰਤ ਮਾਨ ਨੂੰ CM ਚਿਹਰਾ ਐਲਾਨਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਭਗਵੰਤ ਮਾਨ ਤੋਂ ਇਲਾਵਾ ਹੋਰ ਕੋਈ ਵੱਡਾ ਚਿਹਰਾ ਨਹੀਂ ਦਿਖ ਰਿਹਾ, ਜਿਸ ਨੂੰ ਸੀ. ਐੱਮ. ਚਿਹਰਾ ਐਲਾਨਿਆ ਜਾ ਸਕੇ ਅਤੇ ਨਾਲ ਹੀ ਉੁਨ੍ਹਾਂ ਨੇ ਇਹ ਵੀ ਕਿਹਾ ਕਿ ਸੀ. ਐੱਮ. ਚਿਹਰਾ ਐਲਾਨਣ ਵਿਚ ਦੇਰੀ ਪਾਰਟੀ ਨੂੰ ਭਾਰੀ ਪੈ ਸਕਦੀ ਹੈ। ਵਿਧਾਇਕ ਰੂਬੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਸੀ. ਐੱਮ. ਚਿਹਰੇ ਵਿਚ ਦੇਰੀ ਪਾਰਟੀ ਨੂੰ ਭਾਰੀ ਪੈ ਸਕਦੀ ਹੈ।
ਰੁਪਿੰਦਰ ਰੂਬੀ ਤੋਂ ਇਲਾਵਾ ਹੋਰ ਪਾਰਟੀ ਵਰਕਰ ਵੀ ਇਹੀ ਮੰਗ ਕਰ ਰਹੇ ਹਨ ਕਿ ਭਗਵੰਤ ਮਾਨ ਨੂੰ ਹੀ ਆਪ ਦਾ ਸੀ. ਐੱਮ. ਚਿਹਰਾ ਬਣਾਇਆ ਜਾਵੇ ਕਿਉਂਕਿ ਉਹ ਲੰਮੇ ਸਮੇਂ ਤੋਂ ਪਾਰਟੀ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਕਾਫੀ ਮਿਹਨਤ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
MLA ਰੁਪਿੰਦਰ ਰੂਬੀ ਨੇ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਵੀ ਭਗਵੰਤ ਮਾਨ ਦੇ ਹੱਕ ਵਿਚ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਬਹੁਤ ਸਾਰੇ ਵਿਧਾਇਕ ਇਕੱਠੇ ਹੋਏ ਸਨ ਤੇ ਉਨ੍ਹਾਂ ਵੱਲੋਂ ਲਗਾਤਾਰ ਇਹ ਹੀ ਮੰਗ ਕੀਤੀ ਜਾ ਰਹੀ ਸੀ ਕਿ ‘ਆਪ’ ਵੱਲੋਂ ਸੀ. ਐੱਮ. ਫੇਸ ਜਲਦ ਹੀ ਐਲਾਨ ਦਿੱਤਾ ਜਾਣਾ ਚਾਹੀਦਾ ਹੈ ਤੇ ਇਸ ਲਈ ਭਗਵੰਤ ਮਾਨ ਤੋਂ ਵੱਡਾ ਚਿਹਰਾ ਪਾਰਟੀ ਵਿਚ ਹੋਰ ਕੋਈ ਨਹੀਂ ਹੈ। ਵਿਧਾਇਕ ਰੂਬੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਗਵੰਤ ਮਾਨ ਨੂੰ 3 ਵਾਰ ਦਿੱਲੀ ਵੀ ਬੁਲਾਇਆ ਗਿਆ ਸੀ ਪਰ ਫਿਰ ਵੀ ਸੀ. ਐੱਮ. ਚਿਹਰੇ ਨੂੰ ਲੈ ਕੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ।
ਵਿਧਾਇਕ ਰੂਬੀ ਨੇ ਦੱਸਿਆ ਕਿ ਹੋ ਸਕਦਾ ਹੈ ਕਿ ਵਲੰਟੀਅਰ ਦੀ ਮੰਗ ਨੂੰ ਦੇਖਦਿਆਂ ਪਾਰਟੀ ਵੱਲੋਂ ਭਗੰਵਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨ ਦਿੱਤਾ ਜਾਵੇ ਪਰ ਇਹ ਨਾ ਹੋਵੇ ਕਿ ਉਦੋਂ ਤੱਕ ਬਹੁਤ ਦੇਰ ਹੋ ਜਾਵੇ।